24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਣਪਛਾਤੇ ਵਾਹਨ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ

ਤਰਨ ਤਾਰਨ, 23 ਅਗਸਤ (ਇਕਬਾਲ ਸਿੰਘ ਸੋਢੀ)- ਅਣਪਛਾਤੇ ਵਾਹਨ ਚਾਲਕ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਿੱਛੇ ਬੈਠੇ ਪਤਨੀ ਅਤੇ ਬੱਚੇ ਜ਼ਖਮੀ ਹੋ ਗਏ। ਇਸ ਸੰਬੰਧੀ ਚੰਦਨ ਕਸ਼ਯਪ ਪੁੱਤਰ ਸਤਰੋਹਨ ਸਿੰਘ ਵਾਸੀ ਰਸੂਲਪੁਰ ਨੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਿਤੀ 15 ਅਗਸਤ ਨੂੰ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਤਰਨ ਤਾਰਨ ਨੂੰ ਆ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 24-08-2026
ਤਰਨ ਤਾਰਨ, 23 ਅਗਸਤ (ਇਕਬਾਲ ਸਿੰਘ ਸੋਢੀ)- ਅਣਪਛਾਤੇ ਵਾਹਨ ਚਾਲਕ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਿੱਛੇ ਬੈਠੇ ਪਤਨੀ ਅਤੇ ਬੱਚੇ ਜ਼ਖਮੀ ਹੋ ਗਏ। ਇਸ ਸੰਬੰਧੀ ਚੰਦਨ ਕਸ਼ਯਪ ਪੁੱਤਰ ਸਤਰੋਹਨ ਸਿੰਘ ਵਾਸੀ ਰਸੂਲਪੁਰ ਨੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਿਤੀ 15 ਅਗਸਤ ਨੂੰ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਤਰਨ ਤਾਰਨ ਨੂੰ ਆ ਰਿਹਾ ਸੀ। ਜਦ ਉਹ ਜ਼ਿਲ੍ਹਾ ਕਚਹਿਰੀ ਸਾਹਮਣੇ ਕਰੋਸਿੰਗ (ਪਿੱਦੀ) ਕੋਲ ਪੁੱਜਾ ਤਾਂ ਕਿਸੇ ਅਣਪਛਾਤੇ ਵਹੀਕਲ ਨੇ ਉਸ ਨੂੰ ਟਰੱਕ ਮਾਰ ਦਿੱਤੀ, ਜਿਸ ਨਾਲ ਉਸ ਪਤਨੀ ਤੇ ਬੱਚਿਆਂ ਦੇ ਕਾਫੀ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਇਸ ਸੰਬੰਧੀ ਥਾਣਾ ਸਦਰ ਤਰਨ ਤਾਰਨ ਵਿਖੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੱਟਾਂ ਮਾਰਨ ਅਤੇ ਗਾਲੀ-ਗਲੋਚ ਕਰਨ ’ਤੇ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24