25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ

ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)- ਬਾਬਾ ਦੀਪ ਸਿੰਘ ਸ਼ਹੀਦ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 24-08-2026
ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)- ਬਾਬਾ ਦੀਪ ਸਿੰਘ ਸ਼ਹੀਦ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ਚੌਪਹਿਰਾ ਸਮਾਗਮ ’ਚ ਲੰਗਰ ਦੀ ਸੇਵਾ ਜਗਤਾਰ ਸਿੰਘ ਭਾਪਾ ਦੇ ਪਰਿਵਾਰ ਵਲੋਂ ਨਿਭਾਈ ਗਈ । ਇਸ ਮੌਕੇ ’ਤੇ ਚੌਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਜਥਾ ਬੀਬੀਆਂ ਤੋਂ ਇਲਾਵਾ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ, ਰਾਜਿੰਦਰ ਕੌਰ ਸੁਖਵਿੰਦਰ ਸਿੰਘ ਹੈਪੀ, ਸਹਿਜ ਸਿੰਘ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਬਾਬਾ ਰਣਬੀਰ ਸਿੰਘ ਹੈਪੀ, ਕਸਮੀਰ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਿੰਘ ਢੋਟੀਆਂ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਨਿਯੁਕਤ ਕੀਤਾ ਅਗਲੀ ਖ਼ਬਰ ਪਹਿਲੀ ਸਤੰਬਰ ਨੂੰ ਚੰਡੀਗੜ੍ਹ ’ਚ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਮੋਰਚੇ ਸੰਬੰਧੀ ਲਾਮਬੰਦੀ ਸ਼ੁਰੂ- ਕਿਰਤੀ ਕਿਸ...
Ad Position 24