ਪੰਜਾਬ ਦੇ ਹੱਕਾਂ ਲਈ 2027 ’ਚ ਲੋਕ ਦੇਣਗੇ ਫ਼ੈਸਲਾਕੁੰਨ ਜਵਾਬ- ਭੁੱਲਰ
ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪ੍ਰੇਸ਼ਾਨ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਲੋਕਤੰਤਰਿਕ ਢੰਗ ਨਾਲ ਮੂੰਹ ਤੋੜਵਾਂ ਜਵਾਬ ਦੇਣਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ।
ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪ੍ਰੇਸ਼ਾਨ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਲੋਕਤੰਤਰਿਕ ਢੰਗ ਨਾਲ ਮੂੰਹ ਤੋੜਵਾਂ ਜਵਾਬ ਦੇਣਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫਰਕ ਹੁਣ ਲੋਕਾਂ ਦੇ ਸਾਹਮਣੇ ਸਪੱਸ਼ਟ ਹੋ ਚੁੱਕਾ ਹੈ। ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ, ਬੇਰੁਜ਼ਗਾਰ ਨੌਜਵਾਨਾਂ, ਕਿਸਾਨਾਂ ਅਤੇ ਹੋਰ ਵਰਗਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਨੇ ਪੈ ਰਹੇ ਹਨ । ਹਾਲੀਆ ਮਹੀਨਿਆਂ ਵਿਚ ਪੰਜਾਬ ਵਿਚ ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਦੇ ਧਰਨਿਆਂ ਤੇ ਪ੍ਰਦਰਸ਼ਨਾਂ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ । ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਦੇ ਹਿੱਤਾਂ ਅਤੇ ਸੂਬੇ ਨਾਲ ਜੁੜੇ ਅਹਿਮ ਮਸਲਿਆਂ ਨੂੰ ਲੈ ਕੇ ਅਪਣਾਇਆ ਗਿਆ ਰਵੱਈਆ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਦੀਆਂ ਸਰਕਾਰਾਂ ਦੀਆਂ ਨੀਤੀਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਜਥੇਬੰਦਕ ਪੱਧਰ ’ਤੇ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਵਲੋਂ ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਆਪਣੀ ਮੁਹਿੰਮ ਦਾ ਕੇਂਦਰ ਬਣਾਇਆ ਜਾ ਰਿਹਾ ਹੈ ।