ਬੇਸਬਾਲਾਂ ਨਾਲ ਹਮਲਾ ਕਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ
ਤਰਨ ਤਾਰਨ, 24 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ੁਲਿਸ ਨੇ ਇਕ ਵਿਅਕਤੀ ਉਪਰ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੱਚਾ ਪੱਕਾ ਵਿਖੇ ਸੰਦੀਪ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਾਣਕਪੁਰ ਨੇ ਸ਼ਿਕਾਇਤ ਦਰਜ ਕਰਵਾਈ ਉਸਦੇ ਸ਼ਰੀਕੇ ਵਿਚੋਂ ਤਰਸੇਮ ਸਿੰਘ ਪੁੱਤਰ ਜਰਨੈਲ ਸਿੰਘ ਰਾਤ ਨੂੰ ਸ਼ਰਾਬ ਪੀ ਕੇ ਉਸ ਨੂੰ ਗਾਲ੍ਹਾਂ ਕੱਢਦਾ ਹੈ ਕਿ ਤੁਸੀਂ ਜਿਹੜੀ ਜਗ੍ਹਾ ਲਈ ਹੈ, ਉਹ ਜਗ੍ਹਾ ਮੈਂ ਲੈਣੀ ਸੀ।
ਤਰਨ ਤਾਰਨ, 24 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ੁਲਿਸ ਨੇ ਇਕ ਵਿਅਕਤੀ ਉਪਰ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੱਚਾ ਪੱਕਾ ਵਿਖੇ ਸੰਦੀਪ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਾਣਕਪੁਰ ਨੇ ਸ਼ਿਕਾਇਤ ਦਰਜ ਕਰਵਾਈ ਉਸਦੇ ਸ਼ਰੀਕੇ ਵਿਚੋਂ ਤਰਸੇਮ ਸਿੰਘ ਪੁੱਤਰ ਜਰਨੈਲ ਸਿੰਘ ਰਾਤ ਨੂੰ ਸ਼ਰਾਬ ਪੀ ਕੇ ਉਸ ਨੂੰ ਗਾਲ੍ਹਾਂ ਕੱਢਦਾ ਹੈ ਕਿ ਤੁਸੀਂ ਜਿਹੜੀ ਜਗ੍ਹਾ ਲਈ ਹੈ, ਉਹ ਜਗ੍ਹਾ ਮੈਂ ਲੈਣੀ ਸੀ। 26 ਜੁਲਾਈ ਨੂੰ ਤਰਸੇਮ ਸਿੰਘ, ਗੁਰਲਾਲ ਸਿੰਘ ਪੁੱਤਰ ਜਰਨੈਲ ਸਿੰਘ, ਜੁਗਰਾਜ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀਅਨ ਮਾਣਕਪੁਰ ਉਨ੍ਹਾਂ ਦੇ ਘਰ ਆਏ ਅਤੇ ਬੇਸਬਾਲਾਂ ਨਾਲ ਉਸ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।