25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਦਿਆਰਥੀਆਂ ਨੇ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੱਟੀ, 24 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ । ਕਾਲਜ ਦੀ ਬੀ.

Ad Position 21
No active advertisement
ਅਜੀਤ ਡੈਸਕ 25-08-2026
ਪੱਟੀ, 24 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ । ਕਾਲਜ ਦੀ ਬੀ.ਏ. ਦੂਜਾ ਸਮੈਸਟਰ ਦੀ ਵਿਦਿਆਰਥਣ ਚੇਤਨਾ ਨੇ 80 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ’ਚ ਵੱਕਾਰੀ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ.ਐੱਸ.ਸੀ. ਕੰਪਿਊਟਰ ਸਾਇੰਸ ਦੂਜਾ ਸਮੈਸਟਰ ਦੀ ਸੋਮਨਪ੍ਰੀਤ ਕੌਰ 84 ਫੀਸਫੀ ਅੰਕ ਪ੍ਰਾਪਤ ਕਰਕੇ ਤਰਨ ਤਾਰਨ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ ਰਹੀ । ਕਾਲਜ ਇੰਚਾਰਜ ਡਾ. ਰਮਨਪ੍ਰੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਨੂੰ ਹੋਰ ਵੀ ਮਿਹਨਤ ਕਰਕੇ ਜ਼ਿੰਦਗੀ ’ਚ ਸਫ਼ਲ ਹੋਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਕਾਲਜ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਆਉਂਦੇ ਹਨ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਚੇਚੇ ਤੌਰ ’ਤੇ ਯਤਨ ਕੀਤੇ ਜਾਂਦੇ ਹਨ । ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ’ਚ 1509 ਬਾਸਮਤੀ ਦੀ ਆਮਦ ਹੋਈ ਅਗਲੀ ਖ਼ਬਰ ਬਿੱਲਾ ਸੇਰੋਂ ਵਲੋਂ ਜਾਮਾਰਾਏ ਵਿਚ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਨਾਲ ਰਾਬਤਾ
Ad Position 24