25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਤੌਜ ਰੈਲੀ ’ਚ ਬੀ.ਐੱਡ. ਅਧਿਆਪਕ ਫਰੰਟ ਮੁਲਾਜ਼ਮਾਂ ਦੀ ਧੱਕਾ ਮੁੱਕੀ ਨਾਲ ਆਵਾਜ਼ ਨਹੀਂ ਦਬਾ ਸਕਦੀ ਸਰਕਾਰ- ਗੋਹਲਵੜ

ਤਰਨ ਤਾਰਨ, 24 ਅਗਸਤ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ ਵਿਖੇ ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਕੀਤੀ ਗਈ ਲਾਮਿਸਾਲ ਰੈਲੀ ਵਿਚ ਬੀ. ਐਡ ਅਧਿਆਪਕ ਫਰੰਟ ਪੰਜਾਬ ਦੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਜਿਸ ਵਿਚ ਇਕ ਵਾਰ ਫਿਰ ਤੋਂ ਸ਼ਾਂਤਮਈ ਤਰੀਕੇ ਨਾਲ ਰੈਲੀ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰ ਦੀ ਬੇਰੁਖੀ ਅਤੇ ਪੁਲਿਸ ਦੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜਿਸ ਦਾ ਵਿਰੋਧ ਕਰਨ ਲਈ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੀ ਅਗਵਾਈ ਹੇਠ ਇਕ ਜ਼ਰੂਰੀ ਮੀਟਿੰਗ ਕੀਤੀ ਗਈ ।

Ad Position 21
No active advertisement
ਪ੍ਰਭਜੋਤ ਸਿੰਘ ਗੋਹਲਵੜ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ। ਤਸਵੀਰ: ਲਵਲੀ 25-08-2026
ਤਰਨ ਤਾਰਨ, 24 ਅਗਸਤ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ ਵਿਖੇ ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਕੀਤੀ ਗਈ ਲਾਮਿਸਾਲ ਰੈਲੀ ਵਿਚ ਬੀ. ਐਡ ਅਧਿਆਪਕ ਫਰੰਟ ਪੰਜਾਬ ਦੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਜਿਸ ਵਿਚ ਇਕ ਵਾਰ ਫਿਰ ਤੋਂ ਸ਼ਾਂਤਮਈ ਤਰੀਕੇ ਨਾਲ ਰੈਲੀ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰ ਦੀ ਬੇਰੁਖੀ ਅਤੇ ਪੁਲਿਸ ਦੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜਿਸ ਦਾ ਵਿਰੋਧ ਕਰਨ ਲਈ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੀ ਅਗਵਾਈ ਹੇਠ ਇਕ ਜ਼ਰੂਰੀ ਮੀਟਿੰਗ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ, ਦਵਿੰਦਰ ਸਿੰਘ ਖਹਿਰਾ, ਜਗਜੀਤ ਸਿੰਘ ਰੰਧਾਵਾ, ਜਗਦੇਵ ਸਿੰਘ, ਦਲਜੀਤ ਸਿੰਘ, ਕੁਲਵਿੰਦਰਜੀਤ ਸਿੰਘ, ਗੁਰਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਹੈ, ਜਿਸ ਦੀ ਪ੍ਰਾਪਤੀ ਲਈ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਜਿਹੜੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਕਹਿੰਦੀ ਸੀ ਸਾਡੀ ਸਰਕਾਰ ਵੇਲੇ ਇਕ ਵੀ ਧਰਨਾ ਨਹੀਂ ਲੱਗਣ ਦਿੱਤਾ ਜਾਵੇਗਾ। ਉਸ ਦੇ ਰਾਜ ਵਿੱਚ ਮੁਲਾਜ਼ਮੇ ਦੇ ਜਮਹੂਰੀ ਹੱਕ ਨੂੰ ਨਿਰਦਈਪੁਣੇ ਨਾਲ ਕੁਚਲਿਆ ਜਾ ਰਿਹਾ ਹੈ, ਜਿਸ ਦਾ ਸਾਹਮਣਾ ਪੁਲਿਸ ਵਲੋਂ ਕੀਤੀਆਂ ਪਾਣੀ ਦੀਆਂ ਬੁਛਾੜਾਂ ਅਤੇ ਧੱਕਾ-ਮੁੱਕੀ ਦਾ ਬੜੀ ਹਿੰਮਤ ਅਤੇ ਸ਼ਾਂਤੀ ਨਾਲ ਕੀਤਾ। ਉਨ੍ਹਾਂ ਪੁਲਿਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਪਾਣੀ ਦੀਆਂ ਬੁਛਾੜਾਂ ਜਾਂ ਧੱਕਾ-ਮੁੱਕੀ ਕਰਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ 27 ਅਗਸਤ ਦੀ ਮੀਟਿੰਗ ਤੋਂ ਹਰ ਵਾਰ ਦੀ ਤਰ੍ਹਾਂ ਟਾਲਾ ਵੱਟਿਆ ਜਾ ਸਾਡੀਆਂ ਹੋਰ ਮੰਗਾਂ ਦੇ ਸਮੇਤ ਪੁਰਾਣੀ ਪੈਨਸ਼ਨ ਬਹਾਲੀ ਦੀ ਮੁੱਖ ਮੰਗ ਨਾ ਮੰਨੀ ਤਾਂ ਸਰਕਾਰ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ ਅਤੇ ਸਮੁੱਚਾ ਮੁਲਾਜ਼ਮ ਵਰਗ ਆਮ ਆਦਮੀ ਪਾਰਟੀ ਦਾ ਵੋਟਾਂ ਵਿਚ ਮੁਕੰਮਲ ਬਾਈਕਾਟ ਕਰੇਗਾ ਅਤੇ ਆਮ ਜਨਤਾ ਕੋਲੋਂ ਵੀ ਕਰਵਾਏਗਾ। ਇਸ ਮੌਕੇ ਇੰਦਰਪ੍ਰੀਤ ਸਿੰਘ ਧਾਮੀ, ਪਰਮਿੰਦਰ ਸਿੰਘ ਨਾਗੀ, ਗੁਰਸ਼ਰਨ ਸਿੰਘ, ਗੁਰਸੇਵਕ ਸਿੰਘ, ਰਜੀਵ ਕੁਮਾਰ, ਸੁਖਬੀਰ ਸਿੰਘ, ਗੁਰਵੇਲ ਸਿੰਘ, ਮਨਜਿੰਦਰ ਸਿੰਘ, ਗੁਰਭੇਜ ਸਿੰਘ, ਯਾਦਵਿੰਦਰ ਸਿੰਘ, ਹਰਪਾਲ ਸਿੰਘ, ਪਲਵਿੰਦਰ ਸਿੰਘ, ਹਰਮਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਸੂਲਪੁਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਤੁੜ ਵਿਖੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਆਉਣ ਵ...
Ad Position 24