25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੰਤ ਸਿੰਘ ਸੁੱਖਾ ਸਿੰਘ ਸਕੂਲ ਬੂਹ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)–ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿਚ ਸਕੂਲ ਦੇ ਐਨ.

Ad Position 21
No active advertisement
ਅਜੀਤ ਡੈਸਕ 25-08-2026
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)–ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿਚ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ ਅਤੇ ਹੋਰ ਉਪਯੋਗੀ ਪੌਦੇ ਲਗਾਏ। ਐਨ.ਸੀ.ਸੀ. ਕੈਡਿਟਾਂ ਵੱਲੋਂ ਸਕੂਲ ਦੇ ਕੈਂਪਸ ਦੇ ਅੰਦਰ ਸਕੂਲ ਦੇ ਆਲੇ-ਦੁਆਲੇ ਅਤੇ ਸੜਕ ਦੇ ਕਿਨਾਰਿਆਂ ’ਤੇ ਪੌਦੇ ਲਗਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ, ਹਰਿਆਵਲ ਵਿਚ ਵਾਧਾ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼, ਸੁਥਰਾ ਅਤੇ ਸੁਹਾਵਣਾ ਵਾਤਾਵਰਨ ਯਕੀਨੀ ਬਣਾਉਣਾ ਸੀ। ਕੈਡਿਟਾਂ ਨੇ ਇਸ ਮੌਕੇ ਪ੍ਰਤਿੱਗਿਆ ਵੀ ਕੀਤੀ ਕਿ ਉਹ ਲਗਾਏ ਗਏ ਪੌਦਿਆਂ ਦੀ ਪੂਰੀ ਦੇਖਭਾਲ ਕਰਨਗੇ ਅਤੇ ਉਨ੍ਹਾਂ ਨੂੰ ਨਿਯਮਿਤ ਤੌਰ ’ਤੇ ਪਾਣੀ ਦੇ ਕੇ ਉਦੋਂ ਤੱਕ ਸੰਭਾਲਣਗੇ, ਜਦੋਂ ਤੱਕ ਇਹ ਪੌਦੇ ਚੰਗੀ ਤਰ੍ਹਾਂ ਵੱਡੇ ਹੋ ਕੇ ਰੁੱਖ ਨਹੀਂ ਬਣ ਜਾਂਦੇ। ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ ਨੇ ਐਨ.ਸੀ.ਸੀ. ਕੈਡਿਟਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਸ ਮੌਕੇ ਐਮ.ਡੀ. ਸਤੀਸ਼ ਕੁਮਾਰ, ਏ.ਐਨ.ਓ. ਵਿਨੋਦ ਕੁਮਾਰ, ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਲਈ ਸ਼ਾਂਤਮਈ ਧਰਨਾ ਦੇ ਰਹੇ ਮੁਲਾਜ਼ਮਾਂ ’ਤੇ ਅੱਤਿਆਚਾਰ ਦੀ ਨਿਖੇਧੀ ਅਗਲੀ ਖ਼ਬਰ ਕਾਲ-ਸੀ ਸੈਂਟਰ ਵਲੋਂ ਸੇਵਾਮੁਕਤ ਅਧਿਆਪਕ ਰਮੇਸ਼ ਸਿੰਘ ਚੰਦੇਲ ਸਨਮਾਨਿਤ
Ad Position 24