ਸੱਜਣ ਕੁਮਾਰ ਰੋਲ ਮਾਡਲ ਨਹੀਂ, 1984 ਕਤਲੇਆਮ ਦਾ ਮੁੱਖ ਦੋਸ਼ੀ ਸੀ- ਠੇਕੇਦਾਰ ਕਾਲੀ ਦੌਲੋ ਨੰਗਲ
ਬਾਬਾ ਬਕਾਲਾ ਸਾਹਿਬ, 24 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੇ 1984 ’ਚ ਦਿੱਲੀ ਵਿਖੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖਾਂ ਦਾ ਭਾਰੀ ਕਤਲੇਆਮ ਕਰਾਇਆ ਸੀ, ਜਿਸ ਨੂੰ ਰਾਊਜ ਕੋਰਟ ਨੇ ਦੋਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਨੇ ਚਸ਼ਮਦੀਦਾਂ ਦੇ ਬਿਆਨਾਂ ’ਚੋਂ ਆਪਣਾ ਨਾਮ ਹਟਵਾਉਣ ਦੀ ਸਾਜਿਸ਼ ਵੀ ਰਚੀ ਸੀ, ਜਿਸ ਕਾਰਨ ਕਾਂਗਰਸ ਨੇ ਉਸ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਸੀ । ਪਰ ਇਸ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਿਆ ਗਿਆ ਹੈ, ਇਸ ਬਿਆਨ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ।’
ਬਾਬਾ ਬਕਾਲਾ ਸਾਹਿਬ, 24 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੇ 1984 ’ਚ ਦਿੱਲੀ ਵਿਖੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖਾਂ ਦਾ ਭਾਰੀ ਕਤਲੇਆਮ ਕਰਾਇਆ ਸੀ, ਜਿਸ ਨੂੰ ਰਾਊਜ ਕੋਰਟ ਨੇ ਦੋਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਨੇ ਚਸ਼ਮਦੀਦਾਂ ਦੇ ਬਿਆਨਾਂ ’ਚੋਂ ਆਪਣਾ ਨਾਮ ਹਟਵਾਉਣ ਦੀ ਸਾਜਿਸ਼ ਵੀ ਰਚੀ ਸੀ, ਜਿਸ ਕਾਰਨ ਕਾਂਗਰਸ ਨੇ ਉਸ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਸੀ । ਪਰ ਇਸ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਿਆ ਗਿਆ ਹੈ, ਇਸ ਬਿਆਨ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਉੱਘੇ ਸਮਾਜ ਸੇਵਕ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਸੀਨੀਅਰ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ਕੀਤਾ । ਉਨ੍ਹਾਂ ਕਿਹਾ ਕਿ ਹੁੱਡਾ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਜਿਸ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੋਵੇ, ਗਲਾਂ ਵਿਚ ਟਾਇਰ ਪਾ ਕੇ ਉਨ੍ਹਾਂ ਨੂੰ ਸਾੜਿਆ ਹੋਵੇ ਤੇ ਜਾਇਦਾਦਾਂ ਲੁੱਟੀਆਂ ਹੋਣ, ਉਸ ਸਖਸ਼ ਨੂੰ ਆਪਣਾ ਰੋਲ ਮਾਡਲ ਦੱਸਣਾ ਸ਼ਰਮਨਾਕ ਬਿਆਨ ਹੈ ।