ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ
ਤਰਸਿੱਕਾ, 24 ਅਗਸਤ (ਅਤਰ ਸਿੰਘ ਤਰਸਿੱਕਾ)- ਸੱਚਖੰਡਵਾਸੀ ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਗੁਰਦੁਆਰਾ ਹੋਲਗੜ੍ਹ ਸਾਹਿਬ ਖੁਜਾਲਾ ਵਿਖੇ ਸ਼ਰਧਾ ਨਾਲ ਮਨਾਈ ਗਈ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ਅਤੇ ਭਾਈ ਸਰਵਣ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।
ਤਰਸਿੱਕਾ, 24 ਅਗਸਤ (ਅਤਰ ਸਿੰਘ ਤਰਸਿੱਕਾ)- ਸੱਚਖੰਡਵਾਸੀ ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਗੁਰਦੁਆਰਾ ਹੋਲਗੜ੍ਹ ਸਾਹਿਬ ਖੁਜਾਲਾ ਵਿਖੇ ਸ਼ਰਧਾ ਨਾਲ ਮਨਾਈ ਗਈ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ਅਤੇ ਭਾਈ ਸਰਵਣ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ, ਸੰਤ ਬਾਬਾ ਸੱਜਣ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ, ਬਾਬਾ ਲੋਕਦੀਪ ਸਿੰਘ ਨਿੱਕੇ ਘੁੰਮਣ, ਬਾਬਾ ਗੁਰਦੀਦਾਰ ਸਿੰਘ ਭੂਰੀ ਵਾਲੇ ਤੇ ਬਾਬਾ ਗੁਰਦਿਆਲ ਸਿੰਘ ਕਾਲੇਕੇ ਆਦਿ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ, ਜਿਨ੍ਹਾਂ ਨੂੰ ਬਾਬਾ ਗੁਰਭੇਜ ਸਿੰਘ ਮੁੱਖ ਸੇਵਾਦਾਰ ਤੇ ਮੁੱਖ ਬੁਲਾਰਾ ਸੰਤ ਸਮਾਜ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।