ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਮਨਾਇਆ
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ.
ਖ
ਖੇਤ ਦਿਵਸ ਮਨਾਉਣ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਪਰਵਿੰਦਰ ਸਿੰਘ ਇੰਚਾਰਜ਼ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਤੇ ਹੋਰ।
25-08-2026
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ ਇੰਚਾਰਜ਼ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ’ਤੇ ਵੀ ਚਾਨਣਾ ਪਾਇਆ । ਡਾ. ਪਰਮਿੰਦਰ ਸਿੰਘ ਸੰਧੂ ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ, ਜੋ ਬਿਜਾਈ ਅਤੇ ਨਦੀਨਨਾਸ਼ਕਾਂ ਦੀ ਸਪਰੇਅ ਨਾਲੋ-ਨਾਲ ਕਰਦੀ ਹੈ । ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿਚ ਕਟੌਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲੀ ਕਣਕ ਦੀ ਫ਼ਸਲ ਦੇ ਝਾੜ ਵਿਚ ਵਾਧੇ ਬਾਰੇ ਵਿਸਥਾਰ ਨਾਲ ਦੱਸਿਆ । ਡਾ. ਪਰਮਿੰਦਰ ਕੌਰ ਸਹਿਜਪਾਲ ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਝੋਨੇ ਅਤੇ ਬਾਸਮਤੀ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਕੁਲਦੀਪ ਸਿੰਘ ਪਿੰਡ ਹਰਦੋ ਚੱਕ ਬਾਂਬਾ ਨੇ ਯੂਨੀਵਰਸਿਟੀ ਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਸਾਡੇ ਇਲਾਕੇ ’ਚ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ । ਅਮਰਿੰਦਰਜੀਤ ਸਿੰਘ ਪਿੰਡ ਹਰਦੋ ਚੱਕ ਬਾਂਬਾ ਨੇ ਕਿਸਾਨਾਂ ਨਾਲ ਸਿੱਧੀ ਬਿਜਾਈ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ । ਇਸ ਮੌਕੇ ਸਾਇੰਸਦਾਨਾਂ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਦਾ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਸਨਮਾਨ ਵੀ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਿਆਲ ਰੁੱਤ ਦੀਆਂ ਸਬਜ਼ੀਆਂ ਦੀ ਬੀਜਾਂ ਦੀ ਕਿੱਟ ਅਤੇ ਤੋਰੀਏ ਦੇ ਬੀਜ ਦੀ ਵਿਕਰੀ ਕੀਤੀ ਗਈ।