26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 5 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਪੁਲਿਸ ਪਾਸ ਲਿਖਤੀ ਸ਼ਿਕਾਇਤ ਕੀਤੀ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਵਿਜੇ ਪੁੱਤਰ ਦਲਬੀਰ ਸਿੰਘ ਵਾਸੀ ਭਿਖਾ ਨੰਗਲ, ਬਲਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੋਗਾ ਸਿੰਘ ਵਾਲਾ ਪਾਸੋਂ 1 ਟੱਚ ਮੋਬਾਈਲ ਫੋਨ ਮਿਲਿਆ ਹੈ ਅਤੇ ਬਲਜੀਤ ਸਿੰਘ ਨੇ ਜੇਲ੍ਹ ਕਰਮਚਾਰੀਆਂ ਨਾਲ ਗਲਤ ਵਿਵਹਾਰ ਕੀਤਾ ਅਤੇ ਧਮਕੀਆਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 26-08-2026
ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 5 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਪੁਲਿਸ ਪਾਸ ਲਿਖਤੀ ਸ਼ਿਕਾਇਤ ਕੀਤੀ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਵਿਜੇ ਪੁੱਤਰ ਦਲਬੀਰ ਸਿੰਘ ਵਾਸੀ ਭਿਖਾ ਨੰਗਲ, ਬਲਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੋਗਾ ਸਿੰਘ ਵਾਲਾ ਪਾਸੋਂ 1 ਟੱਚ ਮੋਬਾਈਲ ਫੋਨ ਮਿਲਿਆ ਹੈ ਅਤੇ ਬਲਜੀਤ ਸਿੰਘ ਨੇ ਜੇਲ੍ਹ ਕਰਮਚਾਰੀਆਂ ਨਾਲ ਗਲਤ ਵਿਵਹਾਰ ਕੀਤਾ ਅਤੇ ਧਮਕੀਆਂ ਦਿੱਤੀਆਂ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 21 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਰਨ ਤਾਰਨ, ਅਕਾਸ਼ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਗੋਇੰਦਵਾਲ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਗਵਾਨਪੁਰਾਂ ਪਾਸੋਂ 3 ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਯੂਨੀਅਨ ਵਲੋਂ ਰੋਸ ਵਜੋਂ ਤਰਨ ਤਾਰਨ ਸ਼ਹਿਰ ਤੋਂ ਹਲਕਾ ਵਿਧਾਇਕ ਸੰਧੂ ਦੀ ਕੋਠੀ ਤੱਕ ਕੀਤਾ ਮਾਰਚ ਅਗਲੀ ਖ਼ਬਰ ਸਮਾਜ ਸੇਵਕ ਸ੍ਰੀਜਲ ਗੁਪਤਾ ਦੇ ਯਤਨਾਂ ਸਦਕਾ ਲਾਇਨਜ਼ ਕਲੱਬ ਪਠਾਨਕੋਟ ਪ੍ਰਾਈਡ ਵਲੋਂ ਮੁਫ਼ਤ ਦੁਰਘਟਨਾ ਬੀਮਾ ਕੈਂਪ
Ad Position 24