ਲੁਟੇਰੇ ਨੌਜਵਾਨ ਨੂੰ ਗੋਲੀ ਮਾਰ ਕੇ ਹੋਏ ਫ਼ਰਾਰ, ਮਾਮਲਾ ਦਰਜ
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲੁੱਟ-ਖੋਹ ਦੀ ਨੀਅਤ ਨਾਲ 2 ਲੁਟੇਰਿਆਂ ਨੇ 2 ਨੌਜਵਾਨਾਂ ਨੂੰ ਰਸਤੇ ਵਿਚ ਘੇਰ ਕੇ ਇਕ ਨੌਜਵਾਨ ਉਪਰ ਗੋਲੀ ਚਲਾ ਦਿੱਤੀ, ਜਿਸ ਨਾਲ ਨੌਜਵਾਨ ਜ਼ਖਮੀ ਹੋ ਗਿਆ ਅਤੇ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਜ਼ਖਮੀ ਹੋਏ ਨੌਜਵਾਨ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲੁੱਟ-ਖੋਹ ਦੀ ਨੀਅਤ ਨਾਲ 2 ਲੁਟੇਰਿਆਂ ਨੇ 2 ਨੌਜਵਾਨਾਂ ਨੂੰ ਰਸਤੇ ਵਿਚ ਘੇਰ ਕੇ ਇਕ ਨੌਜਵਾਨ ਉਪਰ ਗੋਲੀ ਚਲਾ ਦਿੱਤੀ, ਜਿਸ ਨਾਲ ਨੌਜਵਾਨ ਜ਼ਖਮੀ ਹੋ ਗਿਆ ਅਤੇ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਜ਼ਖਮੀ ਹੋਏ ਨੌਜਵਾਨ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਥਾਣਾ ਭਿੱਖੀਵਿੰਡ ਵਿਖੇ ਰੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਘਰਿੰਡਾ (ਅੰਮਿ੍ਤਸਰ– ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਚਾਚੇ ਦੇ ਲੜਕੇ ਅਰਜਨ ਸਿੰਘ ਨਾਲ ਮੋਟਰਸਾਈਕਲ ਨੰਬਰ ਪੀ.ਬੀ. 46 ਕਿਊ 1636 ’ ਤੇ ਸਵਾਰ ਹੋ ਕੇ ਜਾ ਰਹੇ ਸੀ ਤਾਂ ਰਸਤੇ ਵਿਚ 2 ਅਣਪਛਾਤੇ ਨੌਜਵਾਨ ਜੋ ਮੋਟਰਸਾਈਕਲ ’ਤੇ ਸਵਾਰ ਸਨ, ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਲਿਆ ਅਤੇ ਮੋਟਰਸਾਈਕਲ ਖੋਹਣ ਲੱਗੇ ਤਾਂ ਦੋਵੇਂ ਅਣਪਛਾਤੇ ਨੌਜਵਾਨਾਂ ਨੇ ਪਿਸਟਲ ਕੱਢ ਕੇ ਉਨ੍ਹਾਂ ਉਪਰ ਤਾਣ ਦਿੱਤਾ । ਉਸ ਦੇ ਭਰਾ ਅਰਜਨ ਸਿੰਘ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਇਕ ਅਣਪਛਾਤੇ ਨੌਜਵਾਨ ਨੇ ਪਿਸਟਲ ਨਾਲ ਗੋਲੀ ਚਲਾ ਦਿੱਤੀ, ਜੋ ਕਿ ਅਰਜਨ ਸਿੰਘ ਦੇ ਪੱਟ ਵਿਚ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ ਅਤੇ ਅਣਪਛਾਤੇ ਵਿਅਕਤੀ ਮੌਕੇ ਤੋਂ ਉਨ੍ਹਾਂ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ । ਜਾਂਚ ਅਧਿਕਾਰੀ ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।