27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਪ੍ਰੀਤ ਸਿੰਘ ਸੰਧੂ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਸਬੰਧੀ ਸੰਧੂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪੱਟੀ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਕਾਂਗਰਸ ਦੀ ਜਥੇਬੰਦਕ ਸਥਿਤੀ, ਪਾਰਟੀ ਵਰਕਰਾਂ ਦੀ ਸਰਗਰਮੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਹਰਪ੍ਰੀਤ ਸਿੰਘ ਸੰਧੂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 27-08-2026
ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਸਬੰਧੀ ਸੰਧੂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪੱਟੀ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਕਾਂਗਰਸ ਦੀ ਜਥੇਬੰਦਕ ਸਥਿਤੀ, ਪਾਰਟੀ ਵਰਕਰਾਂ ਦੀ ਸਰਗਰਮੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੇ ਨਾਲ-ਨਾਲ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਜ਼ਰੂਰੀ ਹੈ। ਇਸ ਮੌਕੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਵਧੇਰੇ ਸੰਪਰਕ ਸਥਾਪਤ ਕਰਨ ਅਤੇ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵੀ ਚਰਚਾ ਹੋਈ। ਸੰਧੂ ਨੇ ਕਿਹਾ ਕਿ ਕਾਂਗਰਸ ਦੇ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਵਲੋਂ ਆਉਣ ਵਾਲੇ ਸਮੇਂ ਵਿਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਸੂਬੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸੰਧੂ ਅਨੁਸਾਰ ਰਾਜਾ ਵੜਿੰਗ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿੱਚ ਵਿਚਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਬੰਦ ਦੇ ਸੱਦੇ ਤਹਿਤ ਐੱਸ.ਐੱਮ.ਓ. ਡਾਕਟਰ ਗਿੱਲ ਨੂੰ ਸਿਹਤ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਸੰਬੰਧੀ ਪੱਤਰ ਸੌਂਪਿਆ ਅਗਲੀ ਖ਼ਬਰ ‘ ਆਪ’ ਦੀ ਸੀਨੀਅਰ ਲੀਡਰਸ਼ਿਪ ਅਤੇ ਬਲਾਕ ਨੋਡਲ ਅਫਸਰ ਵਲੋਂ ਪੰਡੋਰੀ ਤਖ਼ਤ ਮੱਲ ਸਕੂਲ ਦਾ ਅਚਨਚੇਤ ਦੌਰਾ
Ad Position 24