27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਚੰਡੀਗੜ੍ਹ ਵਿਖੇ ਪਹਿਲੀ ਤਰੀਕ ਨੂੰ ਲੱਗਣ ਵਾਲੇ ਮੋਰਚੇ ਦੀ ਤਿਆਰੀ ਮੁਕੰਮਲ- ਚਾਹਲ, ਟਾਂਡਾ

ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਵਿੱਤਰ ਅਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਢੰਡ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਆਗੂ ਨਿਰੰਜਨ ਸਿੰਘ ਚਾਹਲ ਤੇ ਰਤਨ ਸਿੰਘ ਢੰਡ ਨੇ ਕੀਤੀ। ਇਸ ਮੀਟਿੰਗ ਦਾ ਮੁੱਖ ਏਜੰਡਾ ਸੰਯੁਕਤ ਕਿਸਾਨ ਮੋਰਚੇ ਵਲੋਂ ਇਕ ਸਤੰਬਰ ਤੋਂ 7 ਸਤੰਬਰ 26 ਤੱਕ ਲਗਾਏ ਜਾਣ ਵਾਲੇ ਚੰਡੀਗੜ੍ਹ ਧਰਨੇ ਸੰਬੰਧੀ ਰਿਹਾ।

Ad Position 21
No active advertisement
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਮੀਟਿੰਗ ਦੌਰਾਨ। 27-08-2026
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਵਿੱਤਰ ਅਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਢੰਡ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਆਗੂ ਨਿਰੰਜਨ ਸਿੰਘ ਚਾਹਲ ਤੇ ਰਤਨ ਸਿੰਘ ਢੰਡ ਨੇ ਕੀਤੀ। ਇਸ ਮੀਟਿੰਗ ਦਾ ਮੁੱਖ ਏਜੰਡਾ ਸੰਯੁਕਤ ਕਿਸਾਨ ਮੋਰਚੇ ਵਲੋਂ ਇਕ ਸਤੰਬਰ ਤੋਂ 7 ਸਤੰਬਰ 26 ਤੱਕ ਲਗਾਏ ਜਾਣ ਵਾਲੇ ਚੰਡੀਗੜ੍ਹ ਧਰਨੇ ਸੰਬੰਧੀ ਰਿਹਾ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਵਿਸਥਾਰ ਸਹਿਤ ਧਰਨੇ ਦੀ ਤਿਆਰੀ ਬਾਰੇ ਸਾਰੀ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਮੋਰਚੇ ਦੀ ਲਾਮਬੰਦੀ ਦੀ ਤਿਆਰੀ ਕੀਤੀ। ਟਾਂਡਾ ਨੇ ਅੱਗੇ ਬੋਲਦਿਆਂ ਕਿਹਾ ਕਿ ਇਸ ਧਰਨੇ ਦੀ ਮੁੱਖ ਮੰਗ ਪੰਜਾਬ ਦੇ ਪਾਣੀਆਂ ਸੰਬੰਧੀ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨਾ ਅਤੇ ਐਮ.ਐਸ.ਪੀ. ਦੀ ਗਰੰਟੀ ਕਾਨੂੰਨ ਬਣਾਉਣਾ ਸ਼ਾਮਿਲ ਹੈ। ਇਸ ਮੌਕੇ ਅਵਤਾਰ ਸਿੰਘ ਢੰਡ, ਰਣਜੀਤ ਸਿੰਘ ਢੰਡ, ਗੁਰਲਾਲ ਸਿੰਘ ਲਹੀਆਂ, ਗੁਰਵਿੰਦਰ ਸਿੰਘ, ਅਜੀਤ ਸਿੰਘ ਲਹੀਆਂ, ਸੁਖਦੇਵ ਸਿੰਘ ਚਾਹਲ, ਬਲਵਿੰਦਰ ਸਿੰਘ, ਕਰਮ ਸਿੰਘ ਚਾਹਲ, ਕਾਰਜ ਸਿੰਘ ਸਰਾਂ, ਅਮਰਜੀਤ ਸਿੰਘ ਕੋਟ ਸਿਵਿਆ, ਗੁਰਵਿੰਦਰ ਸਿੰਘ ਕੋਟ, ਹਰਪਾਲ ਸਿੰਘ ਠੱਠਗੜ੍ਹ, ਦਿਲਬਾਗ ਸਿੰਘ, ਗੁਰਦੇਵ ਸਿੰਘ, ਦਿਲਬਾਗ ਸਿੰਘ ਠੱਠਗੜ੍ਹ, ਗੁਰਦੇਵ ਸਿੰਘ, ਹਰਦੇਵ ਸਿੰਘ ਨੌਸ਼ਹਿਰਾ, ਪ੍ਰਿਤਪਾਲ ਸਿੰਘ, ਸਤਨਾਮ ਸਿੰਘ, ਹਰਦੇਵ ਸਿੰਘ, ਰਜਿੰਦਰ ਸਿੰਘ, ਸਾਹਿਬ ਸਿੰਘ ਮੀਆਪੁਰ, ਬਾਊ ਸਿੰਘ ਬਘਿਆੜੀ, ਮਿੰਟੂ ਸਿੰਘ ਬਘਿਆੜੀ, ਜਸਵੰਤ ਸਿੰਘ ਬੀੜ ਬਾਬਾ ਬੁੱਢਾ ਸਾਹਿਬ, ਹਰਪਿੰਦਰ ਸਿੰਘ ਨੌਸ਼ਹਿਰਾ, ਗੁਰਦੇਵ ਸਿੰਘ ਢੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਅਤੇ ਬੰਦੀ ਸਿੰਘਾਂ ਨਾਲ ਦੋਹਰਾ ਮਾਪਦੰਡ ਬੇਹੱਦ ਚਿੰਤਾਜਨਕ- ਮੁੰਡਾਪਿੰਡ, ਐਮਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ - ਜ਼ਿਲ੍ਹਾ ਖੇਡ ਅਫ਼ਸਰ
Ad Position 24