27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਵੇਲੀ ’ਚੋਂ ਲੋਹੇ ਦਾ ਗੇਟ ਚੋਰੀ, ਅਣਪਛਾਤੇ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਪੁਲਿਸ ’ਚ ਬਤੌਰ ਏ. ਐਸ.

Ad Position 21
No active advertisement
ਅਜੀਤ ਡੈਸਕ 27-08-2026
ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਪੁਲਿਸ ’ਚ ਬਤੌਰ ਏ.ਐਸ.ਆਈ. ਦੀ ਡਿਊਟੀ ਨਿਭਾਅ ਰਹੇ ਬਲਰਾਜ ਸਿੰਘ ਦੀ ਹਵੇਲੀ ’ਚੋਂ ਅਣਪਛਾਤੇ ਚੋਰ ਰਾਤ ਸਮੇਂ ਲੋਹੇ ਦਾ ਗੇਟ ਚੋਰੀ ਕਰਕੇ ਲੈ ਗਏ। ਇਸ ਸਬੰਧੀ ਏ.ਐਸ.ਆਈ. ਬਲਰਾਜ ਸਿੰਘ ਦੀ ਮਾਤਾ ਪਰਮਜੀਤ ਕੌਰ ਵਲੋਂ ਥਾਣਾ ਪੱਟੀ ਵਿਖੇ ਲਿਖਤੀ ਸ਼ਿਕਾਇਤ ਦੇ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਰਮਜੀਤ ਕੌਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਵਾਰਡ ਨੰਬਰ 7 ਪੱਟੀ ਵਿਖੇ ਉਨ੍ਹਾਂ ਦੀ ਕਰੀਬ ਸੱਤ ਮਰਲੇ ਜਗ੍ਹਾ ਹੈ, ਜਿਸਦੀ ਚਾਰਦੀਵਾਰੀ ਕੀਤੀ ਹੋਈ ਹੈ ਅਤੇ ਉੱਥੇ ਲੋਹੇ ਦਾ ਗੇਟ ਲੱਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਉਕਤ ਲੋਹੇ ਦਾ ਗੇਟ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਸਵੇਰੇ ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਗੇਟ ਗਾਇਬ ਸੀ, ਜਿਸ ਤੋਂ ਬਾਅਦ ਇਸ ਸਬੰਧੀ ਥਾਣਾ ਪੱਟੀ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਅਣਪਛਾਤੇ ਚੋਰਾਂ ਦੀ ਪਛਾਣ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ’ਚ ਰਹੇ ਜੇਤੂ ਅਗਲੀ ਖ਼ਬਰ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀ ਨੇ ਮਜੀਠੀਆ ਦਾ ਕੀਤਾ ਧੰਨਵਾਦ
Ad Position 24