26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਰਵਿੰਦਰ ਸਿੰਘ ਆਸਲ ਵਲੋਂ ਆਪਣੇ ਸਮਰਥਕਾਂ ਸਮੇਤ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਤੋਂ ਵੱਖ ਹੋਣ ਦਾ ਐਲਾਨ

ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜ਼ੋਨ ਨਾਲ ਸੰਬੰਧਿਤ ਆਗੂਆਂ ਵਲੋਂ ਪਿੰਡ ਭੱਗੂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਜਥੇਬੰਦੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਕਿਸਾਨ ਆਗੂ ਹਰਵਿੰਦਰ ਸਿੰਘ ਆਸਲ, ਗੁਰਜੰਟ ਸਿੰਘ ਭੱਗੂਪੁਰ, ਚਾਨਣ ਸਿੰਘ ਬੰਗਲਾ ਰਾਏ, ਹਰਜਿੰਦਰ ਸਿੰਘ ਪੱਟੀ, ਨਿਸ਼ਾਨ ਸਿੰਘ ਪੱਟੀ, ਬੀਬੀ ਕੁਲਵੰਤ ਕੌਰ ਧਾਰੀਵਾਲ ਅਤੇ ਬੀਬੀ ਨਸੀਬ ਕੌਰ ਧਾਰੀਵਾਲ ਵਲੋਂ ਜਾਰੀ ਪ੍ਰੈੱਸ ਨੋਟ ਵਿਚ ਜਥੇਬੰਦੀ ਦੇ ਕੁਝ ਆਗੂਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 27-08-2026
ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜ਼ੋਨ ਨਾਲ ਸੰਬੰਧਿਤ ਆਗੂਆਂ ਵਲੋਂ ਪਿੰਡ ਭੱਗੂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਜਥੇਬੰਦੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਕਿਸਾਨ ਆਗੂ ਹਰਵਿੰਦਰ ਸਿੰਘ ਆਸਲ, ਗੁਰਜੰਟ ਸਿੰਘ ਭੱਗੂਪੁਰ, ਚਾਨਣ ਸਿੰਘ ਬੰਗਲਾ ਰਾਏ, ਹਰਜਿੰਦਰ ਸਿੰਘ ਪੱਟੀ, ਨਿਸ਼ਾਨ ਸਿੰਘ ਪੱਟੀ, ਬੀਬੀ ਕੁਲਵੰਤ ਕੌਰ ਧਾਰੀਵਾਲ ਅਤੇ ਬੀਬੀ ਨਸੀਬ ਕੌਰ ਧਾਰੀਵਾਲ ਵਲੋਂ ਜਾਰੀ ਪ੍ਰੈੱਸ ਨੋਟ ਵਿਚ ਜਥੇਬੰਦੀ ਦੇ ਕੁਝ ਆਗੂਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ ਹਨ। ਉਕਤ ਆਗੂਆਂ ਨੇ ਦੋਸ਼ ਲਾਇਆ ਕਿ ਜਥੇਬੰਦੀ ਵਲੋਂ ਸੰਵਿਧਾਨ ਦੀ ਗੱਲ ਕੀਤੀ ਜਾਂਦੀ ਹੈ, ਪਰ ਕੁਝ ਆਗੂ ਖੁਦ ਇਸ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਵਿਚ ਕੁਝ ਆਗੂਆਂ ਵਲੋਂ ਤਾਨਾਸ਼ਾਹੀ ਢੰਗ ਨਾਲ ਫੈਸਲੇ ਲਏ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਬੇਇੱਜ਼ਤ ਕੀਤਾ ਜਾਂਦਾ ਹੈ। ਉਨ੍ਹਾਂ ਅਨੁਸਾਰ ਗੁਰਭੇਜ ਸਿੰਘ ਧਾਰੀਵਾਲ, ਤਰਸੇਮ ਸਿੰਘ ਧਾਰੀਵਾਲ ਅਤੇ ਰੂਪ ਸਿੰਘ ਸੈਦੋਂ ਦੀ ਮੈਂਬਰਸ਼ਿਪ ਬਿਨਾਂ ਨੋਟਿਸ ਅਤੇ ਦੋਸ਼ਾਂ ਬਾਰੇ ਪੱਖ ਰੱਖਣ ਦਾ ਮੌਕਾ ਦਿੱਤੇ ਖ਼ਤਮ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿੰਦਰ ਸਿੰਘ ਬੂਹ ਹਵੇਲੀਆਂ, ਖੁਜਾਨ ਸਿੰਘ ਕਿਰਤੋਵਾਲ, ਜਰਨੈਲ ਸਿੰਘ ਠੱਕਰਪੁਰਾ, ਜਗਜੀਤ ਸਿੰਘ ਨਬੀਪੁਰ ਅਤੇ ਮੱਲ ਸਿੰਘ ਸੈਦੋਂ ਨੇ ਕਿਹਾ ਕਿ ਸੰਬੰਧਿਤ ਪਿੰਡਾਂ ਦੇ ਬਹੁਤੇ ਆਗੂ ਕਰੀਬ 15 ਸਾਲ ਤੋਂ ਜਥੇਬੰਦੀ ਨਾਲ ਕੰਮ ਕਰਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਦੀ ਸ਼ਮੂਲੀਅਤ ਅਤੇ ਜਥੇਬੰਦੀ ਅੰਦਰ ਪੈਦਾ ਹੋਏ ਮਤਭੇਦਾਂ ਕਾਰਨ ਇਨ੍ਹਾਂ ਪਿੰਡਾਂ ਨੇ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ 19 ਪਿੰਡਾਂ ਦੇ ਕਿਸਾਨ ਆਗੂਆਂ ਵਲੋਂ ਵੱਖ ਹੋਣ ਦਾ ਐਲਾਨ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਹੋਰ ਪਿੰਡ ਅਤੇ ਵੱਡੇ ਚਿਹਰੇ ਵੀ ਜਥੇਬੰਦੀ ਤੋਂ ਵੱਖ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਇਕੱਠ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ, ਜਿਸ ਸੰਬੰਧੀ ਪਿੰਡਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਐੱਸ. ਐੱਚ. ਓ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਬੱਚਿਆਂ ਨੇ ਕੀਤਾ ਫਾਰਮੇਸੀ ਕਾਲਜ ਦਾ ਦੌਰਾ
Ad Position 24