ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ. ਕੈਂਪ ’ਚ ਹਿੱਸਾ ਲਿਆ
ਫਤਿਆਬਾਦ, 26 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਦੀ ਸੇਵਾ ਸੰਸਥਾ ਕੈਂਪ ’ਚ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਐੱਨ. ਸੀ.
ਫਤਿਆਬਾਦ, 26 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਦੀ ਸੇਵਾ ਸੰਸਥਾ ਕੈਂਪ ’ਚ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਐੱਨ.ਸੀ.ਸੀ. ਕੈਡਿਟਸ ਨੇ ਫਸਟ ਪੰਜਾਬ ਬਟਾਲੀਅਨ ਚੰਡੀਗੜ੍ਹ ਵਲੋਂ ਰੂਪਨਗਰ ਵਿਖੇ ਲਗਾਏ ਗਏ ਐੱਨ.ਸੀ.ਸੀ. ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ । ਇਹ ਕੈਂਪ 12 ਅਗਸਤ ਤੋਂ 21 ਅਗਸਤ ਤੱਕ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਕੈਡਿਟਸ ਨੂੰ ਵੱਖ-ਵੱਖ ਕਲਚਰਲ ਅਤੇ ਸਪੋਰਟਸ ਗਤੀਵਿਧੀਆਂ ਵਿਚ ਭਾਗ ਲੈਣ ਦਾ ਮੌਕਾ ਮਿਲਿਆ। ਖੇਡ ਮੁਕਾਬਲਿਆਂ ਵਿਚ ਸਕੂਲ ਦੀਆਂ ਕੈਡਿਟਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੱਗ ਆਫ਼ ਵਾਰ (ਗਰਲਜ) ਅਤੇ ਖੋ-ਖੋ (ਗਰਲਜ) ਵਿਚ ਵਿਜੇਤਾ ਰਹਿ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕੈਂਪ ਦੌਰਾਨ ਕੈਡਿਟਸ ਨੂੰ ਅਨੁਸ਼ਾਸਨ, ਸਮੇਂ ਦੀ ਪਾਬੰਦੀ, ਟੀਮ ਵਰਕ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਵਰਗੇ ਮਹੱਤਵਪੂਰਨ ਗੁਣਾਂ ਦੀ ਸਿਖਲਾਈ ਦਿੱਤੀ ਗਈ। ਇਸਦੇ ਨਾਲ ਹੀ ਐੱਨ.ਸੀ.ਸੀ. ਰਾਹੀਂ ਮਿਲਣ ਵਾਲੀਆਂ ਵੱਖ-ਵੱਖ ਸਿੱਖਿਆ, ਸਾਹਸਿਕ ਗਤੀਵਿਧੀਆਂ, ਸਿਖਲਾਈ ਅਤੇ ਭਵਿੱਖੀ ਮੌਕਿਆਂ ਬਾਰੇ ਵੀ ਕੈਡਿਟਸ ਨੂੰ ਜਾਣਕਾਰੀ ਦਿੱਤੀ ਗਈ। ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਸ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਲੋਂ ਐੱਨ.ਸੀ.ਸੀ. ਕੈਡਿਟਸ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਸਕੂਲ ਮੈਨੇਜਰ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਗੁਰਦੀਪ ਸਿੰਘ, ਛਿੰਦਰ ਸਿੰਘ, ਸਰਬਜੀਤ ਕੌਰ, ਅਰਸ਼ਦੀਪ ਕੌਰ, ਬਲਜੀਤ ਸਿੰਘ ਅਤੇ ਬੱਚੇ ਹਾਜ਼ਰ ਸਨ।