ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
ਗੋਇੰਦਵਾਲ ਸਾਹਿਬ, 27 ਅਗਸਤ (ਸਕੱਤਰ ਸਿੰਘ ਅਟਵਾਲ)– ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਗਈਆਂ।
ਗੋਇੰਦਵਾਲ ਸਾਹਿਬ, 27 ਅਗਸਤ (ਸਕੱਤਰ ਸਿੰਘ ਅਟਵਾਲ)– ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਗਈਆਂ। ਬੱਚਿਆਂ ਨੇ ਇਸ ਗਤੀਵਿਧੀ ਵਿਚ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਰੱਖੜੀਆਂ ਬਣਾਈਆਂ ਅਤੇ ਇੱਕ-ਦੂਜੇ ਨਾਲ ਆਪਣੀ ਕਲਾ ਸਾਂਝੀ ਕੀਤੀ। ਅਧਿਆਪਕਾਂ ਵਲੋਂ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਬੱਚਿਆਂ ਨੇ ਰੱਖੜੀਆਂ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੀਪ ਸਿੰਘ ਬਾਵਾ ਅਤੇ ਸਕੂਲ ਦੀ ਪ੍ਰਿੰਸੀਪਲ ਹਰਨਰਿੰਦਰਦੀਪ ਕੌਰ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸ਼ਖਸੀਅਤ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਦੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਸੰਪੰਨ ਹੋਇਆ।