ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ
10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪ੍ਰਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮੀਆਂਵਿੰਡ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੇ ਗਸ਼ਤ ਦੌਰਾਨ ਗੁਰਇਕਬਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕਸੇਲ, ਨਛੱਤਰ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਮੀਆਂਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਖੈਰਦੀਨਕੇ ਤੋਂ ਸਤਨਾਮ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਖੈਰਦੀਨਕੇ, ਤਰਸੇਮ ਸਿੰਘ ਪੁੱਤਰ ਬੀਰ ਸਿੰਘ ਵਾਸੀ ਪੰਡੋਰੀ ਰਹਿਮਾਣਾ ਨੂੰ 7 ਗ੍ਰਆਮ ਹੈਰੋਇਨ ਅਤੇ 900 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪਿੰਡ ਚੁਤਾਲਾ ਤੋਂ ਯੁੱਧਵੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਚੁਤਾਲਾ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਲਖਬੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀਆਨ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ.ਸੀ. ਨਿਰਮਲਜੀਤ ਸਿੰਘ ਨੇ ਦਾਣਾ ਮੰਡੀ ਸਰਹਾਲੀ ਤੋਂ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਹਰਦੀਪ ਸਿੰਘ ਪੁੱਤਰ ਹਰਚਰਨ ਸਿੰਘ ਵਾਸੀਅਨ ਸਰਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਕੀਤਾ ਜਾ ਰਿਹਾ ਹੈ।