29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ ਸਰਕਾਰੀ ਬੱਸਾਂ ਦੀ ਦੁਰਵਰਤੋਂ ਨਾਲ ਬੀਬੀਆਂ ਭੈਣਾਂ ਪ੍ਰੇਸ਼ਾਨ ਹੋਈਆਂ - ਭੂਰਾ

ਅਮਰਕੋਟ, 28 ਅਗਸਤ (ਭੱਟੀ)–ਰੱਖੜ ਪੁੰਨਿਆ ਮੌਕੇ ਸਰਕਾਰੀ ਬੱਸਾਂ ਦੀ ਰੈਲੀ ’ਚ ਦੁਰਵਰਤੋਂ ਕਰਕੇ ਭੈਣਾਂ-ਬੀਬੀਆਂ ਨੂੰ ਖੱਜਲ-ਖ਼ੁਆਰ ਕਰਨ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪ੍ਰਧਾਨ ਦਲਬੀਰ ਸਿੰਘ ਭੂਰਾ ਵਲੋਂ ਸਖ਼ਤ ਨਿਖੇਧੀ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਕਿਹਾ ਕਿ ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਰੈਲੀ ਵਿਚ ਇਕੱਠ ਦਿਖਾਉਣ ਲਈ ਪੰਜਾਬ ਸਰਕਾਰ ਨੇ ਪੂਰੇ ਸੂਬੇ ਦੀਆਂ ਸਰਕਾਰੀ ਬੱਸਾਂ ਦੀ ਸ਼ਰੇਆਮ ਦੁਰਵਰਤੋਂ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਅਮਰਕੋਟ, 28 ਅਗਸਤ (ਭੱਟੀ)–ਰੱਖੜ ਪੁੰਨਿਆ ਮੌਕੇ ਸਰਕਾਰੀ ਬੱਸਾਂ ਦੀ ਰੈਲੀ ’ਚ ਦੁਰਵਰਤੋਂ ਕਰਕੇ ਭੈਣਾਂ-ਬੀਬੀਆਂ ਨੂੰ ਖੱਜਲ-ਖ਼ੁਆਰ ਕਰਨ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪ੍ਰਧਾਨ ਦਲਬੀਰ ਸਿੰਘ ਭੂਰਾ ਵਲੋਂ ਸਖ਼ਤ ਨਿਖੇਧੀ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਕਿਹਾ ਕਿ ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਰੈਲੀ ਵਿਚ ਇਕੱਠ ਦਿਖਾਉਣ ਲਈ ਪੰਜਾਬ ਸਰਕਾਰ ਨੇ ਪੂਰੇ ਸੂਬੇ ਦੀਆਂ ਸਰਕਾਰੀ ਬੱਸਾਂ ਦੀ ਸ਼ਰੇਆਮ ਦੁਰਵਰਤੋਂ ਕੀਤੀ ਹੈ। ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਦੱਸਿਆ ਕਿ ਅੱਜ ਦੇ ਦਿਨ ਸਮੁੱਚੇ ਪੰਜਾਬ ਵਿਚ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਘਰਾਂ ਤੋਂ ਨਿਕਲੀਆਂ ਹੋਈਆਂ ਸਨ, ਪਰ ਸਰਕਾਰ ਨੇ ਰੈਲੀ ਦੇ ਪੰਡਾਲ ਵਿਚ ਭੀੜ ਜੁਟਾਉਣ ਖ਼ਾਤਰ ਵੱਖ-ਵੱਖ ਡਿਪੂਆਂ ਦੀਆਂ ਬੱਸਾਂ ਨੂੰ ਰੂਟਾਂ ਤੋਂ ਹਟਾ ਕੇ ਬਾਬਾ ਬਕਾਲਾ ਵਿਖੇ ਝੋਕ ਦਿੱਤਾ। ਇਸ ਕਾਰਨ ਪੰਜਾਬ ਭਰ ਦੇ ਬੱਸ ਅੱਡਿਆਂ ’ਤੇ ਬੀਬੀਆਂ, ਧੀਆਂ ਅਤੇ ਬਜ਼ੁਰਗ ਘੰਟਿਆਂ ਬੱਧੀ ਖੱਜਲ-ਖ਼ੁਆਰ ਹੁੰਦੇ ਰਹੇ ਅਤੇ ਬੱਸਾਂ ਦੀ ਘਾਟ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਅਜਿਹੇ ਪਵਿੱਤਰ ਤਿਉਹਾਰ ਵਾਲੇ ਦਿਨ ਹੀ ਸਰਕਾਰੀ ਮਸ਼ੀਨਰੀ ਨੂੰ ਸਿਆਸੀ ਲਾਹੇ ਲਈ ਵਰਤ ਕੇ ਆਮ ਜਨਤਾ ਨੂੰ ਬੇਵੱਸ ਛੱਡ ਦਿੱਤਾ ਗਿਆ। ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਸਰਕਾਰ ਦੀ ਇਸ ਕਾਰਗੁਜ਼ਾਰੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਜਨਤਕ ਸੇਵਾਵਾਂ ਨੂੰ ਨਿੱਜੀ ਸਿਆਸੀ ਮੁਫ਼ਾਦਾਂ ਲਈ ਵਰਤਣ ਦੀ ਇਸ ਗ਼ਲਤ ਰਵਾਇਤ ਨੂੰ ਤੁਰੰਤ ਬੰਦ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਚੌਥਾ ਮਹਾਨ ਨਗਰ ਕੀਰਤਨ ਗੋਇੰਦਵਾਲ ਸਾਹਿਬ ਤੋਂ ਗੁਰਦੁਆਰਾ ਬਾਰਠ ਸਾਹਿਬ ਪਠਾਨਕੋਟ ਤੱਕ 19 ਤੋਂ ਹੋਵੇਗਾ ਆਰੰਭ-ਜਥੇ ਜਸਵੰਤ...
Ad Position 24