30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਰ.ਐੱਮ.ਪੀ.ਆਈ. ਵਲੋਂ ਪ੍ਰਦਰਸ਼ਨ

ਖਡੂਰ ਸਾਹਿਬ, 29 ਅਗਸਤ (ਰਸ਼ਪਾਲ ਸਿੰਘ ਕੁਲਾਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਡੂਰ ਸਾਹਿਬ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਖਡੂਰ ਸਾਹਿਬ, 29 ਅਗਸਤ (ਰਸ਼ਪਾਲ ਸਿੰਘ ਕੁਲਾਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਡੂਰ ਸਾਹਿਬ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ ਗਿਆ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲ੍ਹਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਲਈ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਖਰੀਦਣਾ ਵੀ ਮੁਸ਼ਕਲ ਹੁੰਦਾ ਜਾ ਰਿਹਾ ਹੈ। ਖਾਣ-ਪੀਣ ਦੀਆਂ ਵਸਤਾਂ, ਰਸੋਈ ਗੈਸ, ਪੈਟਰੋਲ - ਡੀਜ਼ਲ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਨੇ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਦੂਜੇ ਪਾਸੇ ਲੋਕਾਂ ਦੀ ਆਮਦਨ ਅਤੇ ਰੁਜ਼ਗਾਰ ਦੇ ਮੌਕੇ ਉਸ ਅਨੁਪਾਤ ਵਿੱਚ ਨਹੀਂ ਵਧ ਰਹੇ। ਸਰਕਾਰ ਨੂੰ ਆਮ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਤੋਂ ਪਿੱਛੇ ਹਟ ਕੇ ਮਹਿੰਗਾਈ ਨੂੰ ਨੱਥ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਮੁਖਤਾਰ ਸਿੰਘ ਮੱਲ੍ਹਾ ਨੇ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਲੋਕਾਂ ਦੀਆਂ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੂੰ ਜਥੇਬੰਦ ਹੋ ਕੇ ਸੰਘਰਸ਼ ਦੇ ਮੈਦਾਨ ਵਿਚ ਆਉਣਾ ਪਵੇਗਾ। ਉਨ੍ਹਾਂ ਆਰ.ਐੱਮ.ਪੀ.ਆਈ. ਵਲੋਂ ਲੋਕ ਮਸਲਿਆਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਦਰਸ਼ਨ ਦੀ ਅਗਵਾਈ ਕਲਵਿੰਦਰ ਕੌਰ, ਜਸਬੀਰ ਸਿੰਘ ਵੈਰੋਵਾਲ ਅਤੇ ਜੋਗਿੰਦਰ ਸਿੰਘ ਖਡੂਰ ਸਾਹਿਬ ਅਤੇ ਬੀਬੀ ਚਰਨ ਕੌਰ ਮਗਲਾਣੀ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ’ਤੇ ਤੁਰੰਤ ਕਾਬੂ ਪਾਉਣ, ਆਮ ਲੋਕਾਂ ਨੂੰ ਰਾਹਤ ਦੇਣ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24