31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਰਤੀ ਇਨਕਲਾਬੀ ਪਾਰਟੀ ਵਲੋਂ ਪਿੰਡ ਤੁੜ ਵਿਖੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ

ਫਤਿਆਬਾਦ, 29 ਅਗਸਤ (ਹਰਵਿੰਦਰ ਸਿੰਘ ਧੂੰਦਾ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਅੱਜ ਪਿੰਡ ਤੁੜ ਵਿਖੇ ਵੱਡੇ ਪੱਧਰ ਦੀ ਮੀਟਿੰਗ ਅਤੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਵਧ ਰਹੀ ਮਹਿੰਗਾਈ ਅਤੇ ਆਮ ਲੋਕਾਂ ’ਤੇ ਇਸ ਦੇ ਪੈ ਰਹੇ ਬੁਰੇ ਪ੍ਰਭਾਵਾਂ ਦੇ ਖਿਲਾਫ ਸੀ ।

Ad Position 21
No active advertisement
ਪਿੰਡ ਤੁੜ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਗੂ। ਤਸਵੀਰ–ਧੂੰਦਾ 30-08-2026
ਫਤਿਆਬਾਦ, 29 ਅਗਸਤ (ਹਰਵਿੰਦਰ ਸਿੰਘ ਧੂੰਦਾ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਅੱਜ ਪਿੰਡ ਤੁੜ ਵਿਖੇ ਵੱਡੇ ਪੱਧਰ ਦੀ ਮੀਟਿੰਗ ਅਤੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਵਧ ਰਹੀ ਮਹਿੰਗਾਈ ਅਤੇ ਆਮ ਲੋਕਾਂ ’ਤੇ ਇਸ ਦੇ ਪੈ ਰਹੇ ਬੁਰੇ ਪ੍ਰਭਾਵਾਂ ਦੇ ਖਿਲਾਫ ਸੀ । ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁਸ਼ਕਿਲ ਬਣਾ ਦਿੱਤਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਇਲਜ਼ਾਮ ਲਾਇਆ ਕਿ ਉਹ ਮਹਿੰਗਾਈ ਕਾਬੂ ਕਰਨ ਵਿਚ ਨਾਕਾਮ ਰਹੀਆਂ ਹਨ, ਜਿਸ ਕਾਰਨ ਆਮ ਆਦਮੀ ਦਾ ਬਜਟ ਵਿਗੜ ਗਿਆ ਹੈ । ਇਸ ਮੌਕੇ ਤਹਿਸੀਲ ਪਰਧਾਨ ਮਨਜੀਤ ਸਿੰਘ ਬੱਗੂ ਅਤੇ ਸਕੱਤਰ ਸਲੱਖਣ ਸਿੰਘ ਤੁੜ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਜਾਗਰ ਕਰਨ ਅਤੇ ਰਾਹਤ ਲਈ ਆਵਾਜ਼ ਬੁਲੰਦ ਕਰਨ ਲਈ ਪਿੰਡ-ਪਿੰਡ ਮੁਹਿੰਮ ਚਲਾ ਰਹੀ ਹੈ ਅਤੇ ਮਹਿੰਗਾਈ ਵਧਾਉਣ ਵਾਲੀ ਕੇਂਦਰ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ ਦਿੱਤਾ। ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਜੰਗਬਹਾਦਰ ਸਿੰਘ ਤੁੜ, ਨਰਿੰਦਰ ਸਿੰਘ ਤੁੜ, ਇੰਦਰ ਸਿੰਘ, ਨਛੱਤਰ ਸਿੰਘ, ਕਸ਼ਮੀਰ ਸਿੰਘ ਫੌਜੀ, ਸੰਤੋਖ ਸਿੰਘ ਅਤੇ ਮੈਂਬਰ ਕੁਲਦੀਪ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ । ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ਖਤਮ ਕਰਨ, ਲੋਕਾਂ ਨੂੰ ਰਾਹਤ ਦੇਣ ਅਤੇ ਲੋੜੀਂਦੀਆਂ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਵੱਲੋਂ ਇੱਕ ਮੰਗ-ਪੱਤਰ ਵੀ ਸਬੰਧਤ ਅਧਿਕਾਰੀਆਂ ਨੂੰ ਭੇਜਣ ਦਾ ਐਲਾਨ ਕੀਤਾ ਗਿਆ। ਇਸ ਰੈਲੀ ਵਿੱਚ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਅਤੇ ਪਾਰਟੀ ਕਾਰਕੁਨਾਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਜ਼ਿਲ੍ਹੇ ’ਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਪੱਟੀ ਤੋਂ ਭਾਜਪਾ ਵਰਕਰ ਰੈਲੀ ’ਚ ਹੋਏ ਸ਼ਾਮਿਲ
Ad Position 24