31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੰਮਣਕੇ ਵਿਖੇ ‘ਆਪ’ ਤੇ ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ (ਬ) ’ਚ ਸ਼ਾਮਿਲ ਰਮਨਦੀਪ ਕੌਰ ਸੇਰੋਂ ਤੇ ਬਿੱਲਾ ਸੇਰੋਂ ਨੇ ਨਵੇਂ ਮੈਂਬਰਾਂ ਦਾ ਕੀਤਾ ਸਵਾਗਤ

ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਇਆ ਜਾ ਰਿਹਾ ਹੈ। ਇਸੇ ਤਹਿਤ ਪਿੰਡ ਮੰਮਣਕੇ ਵਿਖੇ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ ਗਈ।

Ad Position 21
No active advertisement
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ । ਤਸਵੀਰਾਂ: ਲਵਲੀ 31-08-2026
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਇਆ ਜਾ ਰਿਹਾ ਹੈ। ਇਸੇ ਤਹਿਤ ਪਿੰਡ ਮੰਮਣਕੇ ਵਿਖੇ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਬਿੱਲਾ ਸੇਰੋਂ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਸੁਖਦੇਵ ਸਿੰਘ, ਜਗਜੀਤ ਸਿੰਘ, ਗੁਰਪ੍ਰਤਾਪ ਸਿੰਘ, ਗਗਨਦੀਪ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ, ਮਨਜਿੰਦਰ ਸਿੰਘ, ਬਲਰਾਜ ਸਿੰਘ, ਧਰਮਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਦਿਆਂ ਪਾਰਟੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਸੰਬੋਧਨ ਕਰਦਿਆਂ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਇਕਲੌਤੀ ਸਿਆਸੀ ਜਮਾਤ ਹੈ, ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਹਮੇਸ਼ਾਂ ਸੋਚਦੀ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਪੰਜਾਬ ਵਿਚ ਵਿਕਾਸ ਦੇ ਵੱਡੇ ਕੰਮ ਹੋਏ ਅਤੇ ਲੋਕਾਂ ਦੀਆਂ ਸਹੂਲਤਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਗਈ। ਇਸ ਮੌਕੇਂ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਜਗਦੀਪ ਸਿੰਘ ਮਿੰਟੂ, ਬੀ.ਸੀ. ਵਿੰਗ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਹਰਭਜਨ ਸਿੰਘ ਨੰਬਰਦਾਰ, ਸੁਖਵੰਤ ਸਿੰਘ, ਓਂਕਾਰ ਸਿੰਘ, ਸੁਖਵੰਤ ਸਿੰਘ, ਨਿਰਵੈਲ ਸਿੰਘ ਫੌਜੀ, ਹਰਜੀਤ ਸਿੰਘ ਫੌਜੀ, ਹਰਬੰਸ ਸਿੰਘ, ਨਿਰਵੈਲ ਸਿੰਘ, ਰਣਜੀਤ ਸਿੰਘ ਮੈਂਬਰ ਪੰਚਾਇਤ, ਬਲਦੇਵ ਸਿੰਘ ਮੈਂਬਰ ਪੰਚਾਇਤ, ਰਣਧੀਰ ਸਿੰਘ, ਸਾਬਕਾ ਸਰਪੰਚ ਦੇਸਾਂ ਸਿੰਘ, ਸੁਖਰਾਜ ਸਿੰਘ, ਰੇਸ਼ਮ ਸਿੰਘ ਪੰਚ, ਮਲਕੀਤ ਸਿੰਘ, ਭਗਵੰਤ ਸਿੰਘ ਡਿਆਲ, ਸਰਪੰਚ ਗੁਰਮੀਤ ਸਿੰਘ, ਸਤਨਾਮ ਸਿੰਘ ਸ਼ਾਹ, ਸਰਪੰਚ ਰਣਜੀਤ ਸਿੰਘ ਰਾਣਾ ਡਿਆਲ, ਪਲਵਿੰਦਰ ਸਿੰਘ ਡਿਆਲ, ਗੁਰਮੀਤ ਸਿੰਘ ਸਰਪੰਚ ਬੂਆ ਪੱਤੀ, ਜੰਗਸ਼ੇਰ ਸਿੰਘ ਟੋਨੀ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਵਲੋਂ ਬਾਬਾ ਬੁੱਢਾ ਜੀ ਲੰਗਰ ਹਾਲ ਦਾ ਲੈਂਟਰ ਪਾਇਆ ਅਗਲੀ ਖ਼ਬਰ ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਮਿਲੀ
Ad Position 24