30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਯਾਤਰਾ ਅਗਲੇ ਪੜਾਅ ਲਈ ਰਵਾਨਾ

ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਮਸ਼ਾਲ ਯਾਤਰਾ ਐਤਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਤੋਂ ਅਗਲੇ ਪੜਾਅ ਲਈ ਰਵਾਨਾ ਕੀਤੀ ਗਈ । ਖੇਡਾਂ ਪ੍ਰਤੀ ਨੌਜਵਾਨਾਂ ਵਿਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਇਹ ਮਸ਼ਾਲ ਯਾਤਰਾ ਤਰਨ ਤਾਰਨ ਦੇ ਬਾਜ਼ਾਰ ਵਿਚੋਂ ਪੈਦਲ ਮਾਰਚ ਕਰਨ ਤੋਂ ਬਾਅਦ ਹਰੀਕੇ ਲਈ ਰਵਾਨਾ ਹੋਈ, ਜਿੱਥੋਂ ਮਸ਼ਾਲ ਨੂੰ ਰਸਮੀ ਤੌਰ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸੌਂਪ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਮਸ਼ਾਲ ਯਾਤਰਾ ਐਤਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਤੋਂ ਅਗਲੇ ਪੜਾਅ ਲਈ ਰਵਾਨਾ ਕੀਤੀ ਗਈ । ਖੇਡਾਂ ਪ੍ਰਤੀ ਨੌਜਵਾਨਾਂ ਵਿਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਇਹ ਮਸ਼ਾਲ ਯਾਤਰਾ ਤਰਨ ਤਾਰਨ ਦੇ ਬਾਜ਼ਾਰ ਵਿਚੋਂ ਪੈਦਲ ਮਾਰਚ ਕਰਨ ਤੋਂ ਬਾਅਦ ਹਰੀਕੇ ਲਈ ਰਵਾਨਾ ਹੋਈ, ਜਿੱਥੋਂ ਮਸ਼ਾਲ ਨੂੰ ਰਸਮੀ ਤੌਰ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸੌਂਪ ਦਿੱਤਾ ਗਿਆ। ਮਸ਼ਾਲ ਯਾਤਰਾ ਨੂੰ ਰਵਾਨਾ ਕਰਨ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਕਿਹਾ ਕਿ ਇਹ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਤਹਿਸੀਲਦਾਰ ਅਰਚਨਾ ਸ਼ਰਮਾ, ਐਡਵੋਕੇਟ ਰਣਜੀਤ ਸਿੰਘ ਚੀਮਾ, ਸਰਪੰਚ ਹਰਪ੍ਰੀਤ ਸਿੰਘ ਹੈਪੀ ਪਿੰਡ ਮੰਨਣ, ਗੁਰਚਰਨਪ੍ਰੀਤ ਸਿੰਘ ਜੌਲੀ, ਕੋਚ ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜਵੀਰ ਸਿੰਘ, ਰਾਜਦੀਪ ਸਿੰਘ, ਜਰਮਨਜੀਤ ਸਿੰਘ, ਮਾਨਵਵੀਰ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਕੌਰ, ਜੋਤੀਕਾ ਕਲਸੀ, ਬੀਰਪਾਲ ਕੌਰ, ਮਨਜਿੰਦਰ ਸਿੰਘ, ਖਿਡਾਰੀ ਮਨਤਾਜ ਸਿੰਘ, ਅਰਸ਼ਦੀਪ ਸਿੰਘ, ਅੰਮ੍ਰਿਤ ਪਾਲ ਸਿੰਘ, ਇਕਬਾਲ ਸਿੰਘ, ਲਵਪ੍ਰੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇਨਕਮ ਟੈਕਸ ਰਿਟਰਨ 2026-27 ਦੀ ਮਿਤੀ ਇਕ ਮਹੀਨਾ ਵਧਾਈ ਜਾਵੇ- ਐਡਵੋਕੇਟ ਆਦੇਸ਼ ਅਗਨੀਹੋਤਰੀ ਅਗਲੀ ਖ਼ਬਰ ਬਾਬਾ ਬਕਾਲਾ ਦੀ ਧਰਤੀ ਤੋਂ ਅਖੌਤੀ ‘ਵਾਰਿਸਾਂ’ ਦੀ ਖੁੱਲ੍ਹੀ ਪੋਲ ਸਾਹਮਣੇ ਆਈ- ਕੁਲਦੀਪ ਸਿੰਘ ਔਲਖ
Ad Position 24