ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਗਿੱਲ ਨੇ ਸੁਣੀ ਮਨ ਕੀ ਬਾਤ
* ਕਿਹਾ, ਦੇਸ਼ ਦੀ ਤਰੱਕੀ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ
ਜੰਡਿਆਲਾ ਗੁਰੂ, 30 ਅਗਸਤ (ਪ੍ਰਮਿੰਦਰ ਸਿੰਘ ਜੋਸਨ)— ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਇਲਾਕੇ ਦੇ ਮੁਹਤਬਰਾਂ ਨਾਲ ਬੈਠ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਸ: ਗਿੱਲ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਪ੍ਰਧਾਨ ਮੰਤਰੀ ਦਾ ਸੰਬੋਧਨ ਨਹੀਂ, ਸਗੋਂ ਦੇਸ਼ ਦੇ ਆਮ ਲੋਕਾਂ ਨਾਲ ਸਿੱਧੇ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ ।
ਜੰਡਿਆਲਾ ਗੁਰੂ, 30 ਅਗਸਤ (ਪ੍ਰਮਿੰਦਰ ਸਿੰਘ ਜੋਸਨ)— ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਇਲਾਕੇ ਦੇ ਮੁਹਤਬਰਾਂ ਨਾਲ ਬੈਠ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਸ: ਗਿੱਲ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਪ੍ਰਧਾਨ ਮੰਤਰੀ ਦਾ ਸੰਬੋਧਨ ਨਹੀਂ, ਸਗੋਂ ਦੇਸ਼ ਦੇ ਆਮ ਲੋਕਾਂ ਨਾਲ ਸਿੱਧੇ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ । ਸ. ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਵਰਗ ਨੂੰ ਨਾਲ ਲੈ ਕੇ ਵਿਕਾਸ ਦੀ ਨਵੀਂ ਦਿਸ਼ਾ ਵੱਲ ਅੱਗੇ ਵਧਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ ਜੇਕਰ ਦੇਸ਼ ਦਾ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਵੇ। ਸ. ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਸਿਹਤ ਅਤੇ ਸਵੱਛਤਾ ਨੂੰ ਕਾਇਮ ਰੱਖਣ ਲਈ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ ਤੇ ਇਨ੍ਹਾਂ ਕਰਮਚਾਰੀਆਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੇ ਨਾਲ-ਨਾਲ ਸਮਾਜ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੌਰਾਨ ਸ. ਗਿੱਲ ਵਲੋਂ ਹਲਕੇ ਦੇ ਮੋਹਤਵਰਾਂ ਅਤੇ ਪਤਵੰਤੇ ਵਿਅਕਤੀਆਂ ਨਾਲ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਭਾਜਪਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜਿਲ, ਦਿਹਾਤੀ ਦੇ ਇੰਚਾਰਜ ਮਾਨਵ ਤਨੇਜਾ ਤੇ ਕਈ ਹੋਰ ਮੋਹਤਬਰਾਂ ਨੇ ਹਿੱਸਾ ਲਿਆ।