01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦੁਕਾਨ ’ਤੇ ਬੈਠੇ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀ

ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਫਰਨੀਚਰ ਦੀ ਦੁਕਾਨ ਕਰਦੇ ਇਕ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਦੁਕਾਨ ਦੇ ਅੰਦਰ ਜਾ ਕੇ ਗੋਲੀ ਮਾਰ ਦਿੱਤੀ। ਲੱਤ ’ਚ ਗੋਲੀ ਲੱਗਣ ਨਾਲ ਦੁਕਾਨਦਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ।

Ad Position 21
No active advertisement
ਅਜੀਤ ਡੈਸਕ 01-09-2026
ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਫਰਨੀਚਰ ਦੀ ਦੁਕਾਨ ਕਰਦੇ ਇਕ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਦੁਕਾਨ ਦੇ ਅੰਦਰ ਜਾ ਕੇ ਗੋਲੀ ਮਾਰ ਦਿੱਤੀ। ਲੱਤ ’ਚ ਗੋਲੀ ਲੱਗਣ ਨਾਲ ਦੁਕਾਨਦਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ.ਐਚ.ਓ. ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ । ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੱਦਗਿੱਲ ਨੇ ਦੱਸਿਆ ਕਿ ਉਸ ਦੇ ਭਰਾ ਅਮਰਦੀਪ ਸਿੰਘ ਦੀ ਪਿੰਡ ਦੇ ਬਾਹਰਵਾਰ ਅਮਰ ਫਰਨੀਚਰ ਦੀ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਨੂੰ ਤਿੰਨ ਮੋਟਰਸਾਈਕਲ ਸਵਾਰ ਵਿਅਕਤੀ ਉਸ ਦੇ ਭਰਾ ਦੀ ਦੁਕਾਨ ਦੇ ਬਾਹਰ ਆਏ, ਜਿਥੇ ਇਨ੍ਹਾਂ ਤਿੰਨਾਂ ਅਣਪਛਾਤੇ ਵਿਅਕਤੀਆਂ ਵਲੋਂ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ । ਇਨ੍ਹਾਂ ’ਚੋਂ ਇਕ ਵਿਅਕਤੀ ਦੁਕਾਨ ਦੇ ਅੰਦਰ ਗਿਆ ਅਤੇ ਇਸ ਨੇ ਦੁਕਾਨ ਦੇ ਅੰਦਰ ਬੈਠੇ ਅਮਰਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ, ਜੋ ਕਿ ਉਸ ਦੀ ਲੱਤ ਵਿਚ ਲੱਗੀ। ਗੋਲੀ ਮਾਰਨ ਤੋਂ ਬਾਅਦ ਤਿੰਨੇ ਵਿਅਕਤੀ ਮੋਟਰਸਾਈਕਲ ’ਤੇ ਫਰਾਰ ਹੋ ਗਏ। ਜ਼ਖ਼ਮੀ ਅਮਰਦੀਪ ਸਿੰਘ ਨੂੰ ਤਰਨ ਤਾਰਨ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਸੰਬੰਧ ਵਿਚ ਥਾਣਾ ਸਿਟੀ ਦੇ ਐਸ.ਐਚ.ਓ. ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜਾ ਲਿਆ ਅਤੇ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਅਤੇ ਪੁਲਿਸ ਨੇ ਡੀ.ਵੀ.ਆਰ. ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਰੋਡ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ ਸੜਕ ’ਤੇ ਪਾਇਆ ਮੋਟਾ ਪੱਥਰ ਲੋਕਾਂ ਲਈ ਬਣਿਆ ਮੁਸੀਬਤ ਅਗਲੀ ਖ਼ਬਰ ਗੋਲੀਬਾਰੀ ਦੇ ਕਈ ਮਾਮਲਿਆਂ ’ਚ ਲੋੜੀਂਦਾ ਸੀ ਗ੍ਰਿਫ਼ਤਾਰ ਸ਼ੂਟਰ - ਐਸ.ਐਸ.ਪੀ. ਲਾਂਬਾ
Ad Position 24