01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ - ਕਿਸਾਨ ਆਗੂ

ਤਰਨ ਤਾਰਨ. 31 ਅਗਸਤ (ਇਕਬਾਲ ਸਿੰਘ ਸੋਢੀ)– ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲੰਬੇ ਸਮੇਂ ਤੋਂ ਸ਼ੂਗਰ ਮਿੱਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ ।

Ad Position 21
No active advertisement
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ। ਤਸਵੀਰ–ਲਵਲੀ 01-09-2026
ਤਰਨ ਤਾਰਨ. 31 ਅਗਸਤ (ਇਕਬਾਲ ਸਿੰਘ ਸੋਢੀ)– ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲੰਬੇ ਸਮੇਂ ਤੋਂ ਸ਼ੂਗਰ ਮਿੱਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ । ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮਿੱਲ ਦੀ ਇਮਾਰਤ ਅਤੇ ਮਸ਼ੀਨਰੀ ਨੂੰ ਦੇਖ ਕੇ ਸਪੱਸ਼ਟ ਹੈ ਕਿ ਜੇਕਰ ਸਰਕਾਰ ਇੱਛਾ ਸ਼ਕਤੀ ਦਿਖਾਏ ਤਾਂ ਅੱਜ ਵੀ ਇਹ ਮਿੱਲ ਚਾਲੂ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਸ਼ੇਰੋਂ ਸ਼ੂਗਰ ਮਿੱਲ ਬੰਦ ਪਈ ਹੈ ਅਤੇ ਇਸ ਨੂੰ ਮੁੜ ਚਾਲੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੱਲ ਚਾਲੂ ਹੋਣ ਨਾਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹ ਮਿਲੇਗਾ, ਗੰਨਾ ਕਾਸ਼ਤਕਾਰਾਂ ਨੂੰ ਲਾਭ ਹੋਵੇਗਾ ਅਤੇ ਇਲਾਕੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਆਗੂਆਂ ਨੇ ਦੋਸ਼ ਲਗਾਇਆ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ, ਉਸ ਤੋਂ ਬਾਅਦ ਪੰਜ ਸਾਲ ਕਾਂਗਰਸ ਸਰਕਾਰ ਅਤੇ ਹੁਣ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਉਦਯੋਗਾਂ ਨੂੰ ਬਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਅਤੇ ਨਿਵੇਸ਼ ਦੇ ਨਾਂਅ ’ਤੇ ਕਈ ਐਲਾਨ ਕੀਤੇ, ਪਰ ਜ਼ਮੀਨੀ ਪੱਧਰ ’ਤੇ ਉਦਯੋਗਾਂ ਨੂੰ ਮੁੜ ਚਾਲੂ ਕਰਨ ਲਈ ਲੋੜੀਂਦੀ ਇੱਛਾ ਸ਼ਕਤੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਦਾਅਵਾ ਹੈ ਕਿ ਮਿੱਲ ਦੀ ਪੂੰਜੀ ਵਿਚ ਉਨ੍ਹਾਂ ਦੀ ਲਗਪਗ 60 ਫ਼ੀਸਦੀ ਹਿੱਸੇਦਾਰੀ ਹੈ। ਇਸਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮਿੱਲ ਦੀ ਕਰੀਬ 98 ਏਕੜ ਜ਼ਮੀਨ ਹੋਰ ਸਰਕਾਰੀ ਸੰਸਥਾਵਾਂ ਨੂੰ ਦੇਣ ਜਾਂ ਇਸ ਦੀ ਵਰਤੋਂ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਕਿਸਾਨ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਜਾਰੀ ਰੱਖਣਗੀਆਂ ਅਤੇ ਤਰਨ ਤਾਰਨ ਦੇ ਸਮੂਹ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੇਰੋਂ ਸ਼ੂਗਰ ਮਿੱਲ ਨੂੰ ਬਚਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ । ਇਸ ਮੌਕੇ ਮੁਖਤਾਰ ਸਿੰਘ ਮੱਲਾ, ਰੇਸ਼ਮ ਸਿੰਘ ਫੈਲੋਕੇ, ਬਲਵਿੰਦਰ ਸਿੰਘ ਨਹਿੰਗ, ਸੁਖਬਾਜ ਸਿੰਘ ਸਿੱਧੂ, ਮੁਖਵਿੰਦਰ ਸਿੰਘ ਫੈਲੋਕੇ, ਮਨਜੀਤ ਸਿੰਘ ਰੰਧਾਵਾ, ਜੱਸਾ ਸਿੰਘ ਕੱਦ ਗਿੱਲ, ਮੇਘ ਸਿੰਘ, ਇੰਦਰਜੀਤ ਸਿੰਘ ਮੁਰਾਹਣਾ, ਮੰਗਲ ਸਰਹਾਲੀ, ਤਰਸੇਮ ਸਿੰਘ ਲੁਹਾਰ, ਕੇਹਰ ਸਿੰਘ ਮੁਗਲ ਚੱਕ, ਮਨਜੀਤ ਸਿੰਘ ਮੁਰਾਹਣਾ, ਬਲਵਿੰਦਰ ਮੁਰਾਹਣਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਿਪਾਲ ਹੜ੍ਹਾਂ ’ਚ ਲਾਪਤਾ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਖੜ੍ਹੇ ਹਾਂ- ਭਰੋਵਾਲ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਰੋਸ ਧਰਨਾ
Ad Position 24