01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਿਪਾਲ ਹੜ੍ਹਾਂ ’ਚ ਲਾਪਤਾ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਖੜ੍ਹੇ ਹਾਂ- ਭਰੋਵਾਲ

ਚੋਹਲਾ ਸਾਹਿਬ, 31 ਅਗਸਤ (ਬਲਵਿੰਦਰ ਸਿੰਘ)–ਨਿਪਾਲ ’ਚ ਆਈ ਭਿਆਨਕ ਕੁਦਰਤੀ ਆਫ਼ਤ ਅਤੇ ਹੜ੍ਹਾਂ ਦੌਰਾਨ ਪਿੰਡ ਰੱਤੋਕੇ ਦੇ ਵਸਨੀਕ ਸ਼ਮਸ਼ੇਰ ਸਿੰਘ ਦੇ ਲਾਪਤਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸਮਸ਼ੇਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਇਸ ਦੁੱਖ ਦੇ ਸਮੇਂ ਨਾਲ ਖੜਨ ਦਾ ਭਰੋਸਾ ਦਿੱਤਾ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਸ਼ਮਸ਼ੇਰ ਸਿੰਘ ਦੀ ਪਤਨੀ ਬਲਜਿੰਦਰ ਕੌਰ, ਭਰਾ ਗੁਰਜੰਟ ਸਿੰਘ ਅਤੇ ਚਾਚਾ ਕੁਲਵੰਤ ਸਿੰਘ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ।

Ad Position 21
No active advertisement
ਅਜੀਤ ਡੈਸਕ 01-09-2026
ਚੋਹਲਾ ਸਾਹਿਬ, 31 ਅਗਸਤ (ਬਲਵਿੰਦਰ ਸਿੰਘ)–ਨਿਪਾਲ ’ਚ ਆਈ ਭਿਆਨਕ ਕੁਦਰਤੀ ਆਫ਼ਤ ਅਤੇ ਹੜ੍ਹਾਂ ਦੌਰਾਨ ਪਿੰਡ ਰੱਤੋਕੇ ਦੇ ਵਸਨੀਕ ਸ਼ਮਸ਼ੇਰ ਸਿੰਘ ਦੇ ਲਾਪਤਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸਮਸ਼ੇਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਇਸ ਦੁੱਖ ਦੇ ਸਮੇਂ ਨਾਲ ਖੜਨ ਦਾ ਭਰੋਸਾ ਦਿੱਤਾ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਸ਼ਮਸ਼ੇਰ ਸਿੰਘ ਦੀ ਪਤਨੀ ਬਲਜਿੰਦਰ ਕੌਰ, ਭਰਾ ਗੁਰਜੰਟ ਸਿੰਘ ਅਤੇ ਚਾਚਾ ਕੁਲਵੰਤ ਸਿੰਘ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ । ਭਰੋਵਾਲ ਨੇ ਕਿਹਾ ਕਿ ਉਹ ਸਮਸ਼ੇਰ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਧਿਆਨ ਵਿਚ ਲਿਆਉਣਗੇ । ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਸੰਬੰਧਿਤ ਮੰਤਰਾਲਿਆਂ ਅਤੇ ਅਧਿਕਾਰੀਆਂ ਰਾਹੀਂ ਨੇਪਾਲ ਸਰਕਾਰ ਕੋਲ ਸ਼ਮਸ਼ੇਰ ਸਿੰਘ ਦੀ ਭਾਲ ਲਈ ਲੋੜੀਂਦੇ ਯਤਨਾਂ ਵਿਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਜਾਵੇਗੀ। ਭਰੋਵਾਲ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਕੇਂਦਰ ਸਰਕਾਰ ਦੇ ਸੰਬੰਧਿਤ ਮੰਤਰਾਲਿਆਂ ਤੇ ਅਧਿਕਾਰੀਆਂ ਤੱਕ ਪਰਿਵਾਰ ਦੀ ਆਵਾਜ਼ ਮਜ਼ਬੂਤੀ ਨਾਲ ਪਹੁੰਚਾਉਣਗੇ । ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਬਾਬਾ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਜਵਾਹਰ ਨਈਅਰ, ਮੀਤ ਪ੍ਰਧਾਨ ਨਿਸ਼ਾਨ ਸਿੰਘ, ਲੱਖਾ ਸਿੰਘ ਚੋਹਲਾ ਸਾਹਿਬ, ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ ਸਾਹਿਬ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੀਬੀ ਪਰਮਜੀਤ ਕੌਰ ਪੰਨੂੰ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਥੇਦਾਰ ਪੇ੍ਮ ਸਿੰਘ ਪੰਨੂੰ ਨਾਲ ਬ੍ਰਹਮਪ... ਅਗਲੀ ਖ਼ਬਰ ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ - ਕਿਸਾਨ ਆਗੂ
Ad Position 24