31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਪੀਕਰ ਸੰਧਵਾਂ ਨੇ ਨਸ਼ਾ ਖ਼ਤਮ ਨਾ ਹੋਣਾ ਮੰਨ ਕੇ ਝਾੜੂ ਸਰਕਾਰ ਦੀ ਨਾਲਾਇਕੀ ’ਤੇ ਲਗਾਈ ਮੋਹਰ- ਜ਼ੀਰਾ, ਭੁੱਲਰ ਕਿਹਾ, ‘ਨਸ਼ਾ ਮੁਕਤ ਪੰਜਾਬ’ ਦੇ ਦਾਅਵੇ ਕਿਹੜੇ ਆਧਾਰ ’ਤੇ ਕਰ ਰਹੀ ਝਾੜੂ ਸਰਕਾਰ

ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ੁਦ ਇਹ ਮੰਨ ਰਹੇ ਹਨ ਕਿ ਪੰਜਾਬ ਵਿਚੋਂ ਨਸ਼ਾ ਅਜੇ ਖ਼ਤਮ ਨਹੀਂ ਹੋਇਆ ਤਾਂ ਫਿਰ ਸਰਕਾਰ ਵਲੋਂ ‘ਨਸ਼ਾ ਮੁਕਤ ਪੰਜਾਬ’ ਦੇ ਕੀਤੇ ਜਾ ਰਹੇ ਦਾਅਵੇ ਕਿਹੜੇ ਆਧਾਰ ’ਤੇ ਕੀਤੇ ਜਾ ਰਹੇ ਹਨ । ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਅਤੇ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚੋਂ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰਦੀ ਰਹੀ ਹੈ।

Ad Position 21
No active advertisement
ਅਜੀਤ ਡੈਸਕ 01-09-2026
ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ੁਦ ਇਹ ਮੰਨ ਰਹੇ ਹਨ ਕਿ ਪੰਜਾਬ ਵਿਚੋਂ ਨਸ਼ਾ ਅਜੇ ਖ਼ਤਮ ਨਹੀਂ ਹੋਇਆ ਤਾਂ ਫਿਰ ਸਰਕਾਰ ਵਲੋਂ ‘ਨਸ਼ਾ ਮੁਕਤ ਪੰਜਾਬ’ ਦੇ ਕੀਤੇ ਜਾ ਰਹੇ ਦਾਅਵੇ ਕਿਹੜੇ ਆਧਾਰ ’ਤੇ ਕੀਤੇ ਜਾ ਰਹੇ ਹਨ । ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਅਤੇ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚੋਂ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰਦੀ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਵੀ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਰਾਹੀਂ ਨਸ਼ਿਆਂ ’ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਵੱਖਰੀ ਨਜ਼ਰ ਆ ਰਹੀ ਹ ਅਤੇ ਸਪੀਕਰ ਸੰਧਵਾਂ ਨੇ ਖੁਦ ਮੰਨ ਕੇ ਨਸ਼ਿਆਂ ਨੂੰ ਖਤਮ ਕਰਨ ਵਿਚ ਫੇਲ੍ਹ ਹੋਈ ਝਾੜੂ ਸਰਕਾਰ ਦੀ ਨਲਾਇਕੀ ਉੱਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਅਸਲ ਸਫਲਤਾ ਦਾ ਪਤਾ ਸਿਰਫ਼ ਇਸ਼ਤਿਹਾਰਾਂ ਜਾਂ ਸਰਕਾਰੀ ਬਿਆਨਾਂ ਤੋਂ ਨਹੀਂ, ਸਗੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ੇ ਦੀ ਉਪਲੱਬਧਤਾ ਅਤੇ ਇਸ ਕਾਰਨ ਪ੍ਰਭਾਵਿਤ ਹੋ ਰਹੇ ਪਰਿਵਾਰਾਂ ਦੀ ਸਥਿਤੀ ਤੋਂ ਲੱਗ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ਅਜੇ ਵੀ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਕਈ ਪਰਿਵਾਰ ਇਸ ਕਾਰਨ ਦੁੱਖ ਝੱਲ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬੀਆਂ ਨਾਲ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਵੱਡੇ ਵਾਅਦੇ ਕੀਤੇ ਗਏ ਸਨ, ਜੋ ਕਿ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਇਨ੍ਹਾਂ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ ਅਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਦਾਅਵਿਆਂ ਦੀ ਬਜਾਇ ਜ਼ਮੀਨੀ ਪੱਧਰ ’ਤੇ ਗੰਭੀਰਤਾ ਨਾਲ ਨਸ਼ਿਆਂ ’ਤੇ ਨਕੇਲ ਪਾਉਣੀ ਚਾਹੀਦੀ ਹੈ। ਇਸ ਮੌਕੇ ਚੇਅ. ਰਮਨ ਕੁਮਾਰ ਝਬਾਲ, ਸਰਪੰਚ ਸਕੱਤਰ ਸਿੰਘ ਰਾਮਰੌਣੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਰਾਣਾ ਮੱਝੂਪੁਰ, ਸਾਹਿਲ ਮੱਝੁਪੂਰ, ਅੰਮ੍ਰਿਤਸ਼ੇਰ ਸਿੰਘ ਮੰਨਣ, ਅੰਮ੍ਰਿਤ ਭੁੱਚਰ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ, ਸਰਪੰਚ ਹੈਪੀ ਬਾਲੇਚੱਕ, ਹਰਜੋਤ ਸਿੰਘ ਛਾਪਾ, ਜਸ਼ਨ ਪੰਡੋਰੀ ਸਿੱਧਵਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਹਾਂਗੀਰ, ਮੇਘ ਸਿੰਘ ਤੇ ਲਾਡੀ ਪ੍ਰਧਾਨ ਤੇ ਹੋਰਨਾਂ ਵਲੋਂ ਧੂੰਦਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਪੰਨ
Ad Position 24