31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੈਂਕੜੇ ਕਿਸਾਨਾਂ ਦਾ ਜਥਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਦੀ ਅਗਵਾਈ ਹੇਠ ਚੰਡੀਗੜ੍ਹ ਵੱਲ ਰਵਾਨਾ

ਖਾਲੜਾ, 31 ਅਗਸਤ (ਜੱਜਪਾਲ ਸਿੰਘ ਜੱਜ)– ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਅੱਜ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਤਰਨ ਤਾਰਨ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਟਰੈਕਟਰ ਟਰਾਲੀਆਂ ਸਮੇਤ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਦੀ ਅਗਵਾਈ ਹੇਠ ਰਵਾਨਾ ਹੋਇਆ । ਇਸ ਧਰਨੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਪੰਚ ਗੁਰਵਿੰਦਰ ਸਿੰਘ ਡਿੱਬੀਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸੰਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਨ੍ਹਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ.

Ad Position 21
No active advertisement
ਅਜੀਤ ਡੈਸਕ 01-09-2026
ਖਾਲੜਾ, 31 ਅਗਸਤ (ਜੱਜਪਾਲ ਸਿੰਘ ਜੱਜ)– ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਅੱਜ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਤਰਨ ਤਾਰਨ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਟਰੈਕਟਰ ਟਰਾਲੀਆਂ ਸਮੇਤ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਦੀ ਅਗਵਾਈ ਹੇਠ ਰਵਾਨਾ ਹੋਇਆ । ਇਸ ਧਰਨੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਪੰਚ ਗੁਰਵਿੰਦਰ ਸਿੰਘ ਡਿੱਬੀਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸੰਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਨ੍ਹਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵਲੋਂ ਕੀਤੀ ਗਈ ਸਿਫਾਰਸ਼ ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐੱਮ.ਐੱਸ.ਪੀ. ਅਨੁਸਾਰ ਯਕੀਨੀ ਬਣਾਈ ਜਾਵੇ. ਕੇਂਦਰ ਸਰਕਾਰ ਵਲੋਂ ਭਾਰਤ- ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਸਰਪੰਚ ਗੁਰਜੰਟ ਸਿੰਘ ਭਗਵਾਨਪੁਰਾ ਕਲਾਂ, ਬਾਜ ਸਿੰਘ ਸਾਂਧਰਾ, ਪ੍ਰਧਾਨ ਹਰਪਾਲ ਸਿੰਘ ਭਗਵਾਨਪੁਰਾ, ਬਲਜਿੰਦਰ ਸਿੰਘ ਮੱਤਾ ਨੇ ਦੱਸਿਆ ਕਿ ਮੰਗਾਂ ਮਨਵਾਉਣ ਤੱਕ ਮੋਰਚਾ ਲਗਾਤਾਰ ਜਾਰੀ ਰਹੇਗਾ। ਜ਼ਿਲ੍ਹੇ ਵਿਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਲੈ ਕੇ ਦਿੱਲੀ ਮੋਰਚੇ ਦੀ ਤਰਜ਼ ਤੇ ਟਰੈਕਟਰ ਟ੍ਰਾਲੀਆਂ ਸਮੇਤ ਰਾਸ਼ਨ ਪਾਣੀ ਲੈ ਕੇ ਪੱਕੇ ਪ੍ਰਬੰਧ ਕਰਕੇ ਚੰਡੀਗੜ੍ਹ ਨੂੰ ਚਾਲੇ ਪਾਏ ਗਏ ।ਗੁਰਵਿੰਦਰ ਸਿੰਘ ਸੋਨੂੰ ਸਾਂਡਪੁਰਾ, ਇੰਦਰਜੀਤ ਸਿੰਘ ਸਾਂਧਰਾ, ਗੁਰਲਾਲ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ ਗਿੱਲ, ਪ੍ਰਧਾਨ ਗੁਰਭੇਜ ਸਿੰਘ ਗਿੱਲ, ਦਿਲਬਾਗ ਸਿੰਘ ਕਾਹਨਾਂ, ਰੂਪ ਸਿੰਘ ਡੱਲ, ਨਿੰਦਰ ਸਿੰਘ ਸੁਰਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਲ.ਆਈ.ਸੀ. ਨੇ ਪੂਰੇ ਕੀਤੇ ਭਰੋਸੇ ਦੇ 70 ਸਾਲ ਅਗਲੀ ਖ਼ਬਰ ਜਹਾਂਗੀਰ, ਮੇਘ ਸਿੰਘ ਤੇ ਲਾਡੀ ਪ੍ਰਧਾਨ ਤੇ ਹੋਰਨਾਂ ਵਲੋਂ ਧੂੰਦਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Ad Position 24