ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ’ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਪੱਟੀ, 2 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਅਤੇ ਇਸ ਕਾਰਨ ਪੈਦਾ ਹੋਏ ਮਾੜੇ ਹਾਲਾਤ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਕੁਦਰਤੀ ਆਫ਼ਤਾਂ ਦੌਰਾਨ ਸਾਵਧਾਨੀਆਂ ਵਰਤਣ ਅਤੇ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਤੇ ਮਨੁੱਖਤਾ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ।
ਪੱਟੀ, 2 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਅਤੇ ਇਸ ਕਾਰਨ ਪੈਦਾ ਹੋਏ ਮਾੜੇ ਹਾਲਾਤ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਕੁਦਰਤੀ ਆਫ਼ਤਾਂ ਦੌਰਾਨ ਸਾਵਧਾਨੀਆਂ ਵਰਤਣ ਅਤੇ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਤੇ ਮਨੁੱਖਤਾ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ, ਮਨੁੱਖਤਾ ਅਤੇ ਕੁਦਰਤੀ ਆਫ਼ਤਾਂ ਪ੍ਰਤੀ ਜਾਗਰੂਕ ਕਰਨਾ ਵੀ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ।