04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਸੇਵਕ ਸਿੰਘ ਸ਼ੇਖ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਨਿਯੁਕਤ

ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਹਲਕਾ ਇੰਚਾਰਜ ਖਡੂਰ ਸਾਹਿਬ ਅਤੇ ਯੂਥ ਅਕਾਲੀ ਦਲ ਦਾ ਵਰਕਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਮੂਹ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਹਲਕਾ ਇੰਚਾਰਜ ਖਡੂਰ ਸਾਹਿਬ ਅਤੇ ਯੂਥ ਅਕਾਲੀ ਦਲ ਦਾ ਵਰਕਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਮੂਹ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਥੇ ਦੱਸਣਾ ਬਣਦਾ ਹੈ ਕਿ ਗੁਰਸੇਵਕ ਸਿੰਘ ਸ਼ੇਖ ਜ਼ਿਲ੍ਹਾ ਯੂਥਵਿੰਗ ਤਰਨ ਤਾਰਨ ਦੇ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਉਹ ਹਲਕੇ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ। ਇਸ ਮੌਕੇ ਸਾਬਕਾ ਮੈਂਬਰ ਬਲਾਕ ਸਰਮੇਲ ਸਿੰਘ ਵਾਂ, ਗੁਰਨਾਮ ਸਿੰਘ ਭੂਰੇ ਗਿੱਲ, ਪਲਵਿੰਦਰ ਸਿੰਘ ਪਿੰਕਾ ਸਰਪੰਚ ਮਾਣੋਚਾਹਲ ਕਲਾਂ, ਕੁਲਵੰਤ ਸਿੰਘ ਸਰਪੰਚ ਮਾਣੋਚਾਹਲ ਖੁਰਦ, ਗੁਰਪ੍ਰੀਤ ਸਿੰਘ ਗੋਲਡੀ ਸਰਪੰਚ ਖਹਿਰਾ, ਰਸ਼ਪਾਲ ਸਿੰਘ ਪਾਲਾ ਸਰਪੰਚ ਜੀਓਬਾਲਾ, ਡਾਕਟਰ ਪ੍ਰਮਜੀਤ ਸਿੰਘ ਜੀਓਬਾਲਾ, ਅਮਨਪ੍ਰੀਤ ਸਿੰਘ ਸ਼ੇਖ, ਗੁਰਮੁੱਖ ਸਿੰਘ ਮਿਆਣੀ, ਦਇਆ ਸਿੰਘ, ਕੰਵਲਜੀਤ ਸਿੰਘ ਕੋਟ, ਰਣਜੋਧ ਸਿੰਘ ਵਾਂ, ਸਰਵਨ ਸਿੰਘ, ਬਿਕਰਮਜੀਤ ਸਿੰਘ, ਗੁਰਿੰਦਰ ਸਿੰਘ ਕਾਲਾ ਸਰਪੰਚ ਭੈਣੀ ਮੱਟੂਆ, ਸਵਰਣ ਸਿੰਘ, ਜਗਜੀਤ ਸਿੰਘ ਆਦਿ ਨੇ ਗੁਰਸੇਵਕ ਸਿੰਘ ਸ਼ੇਖ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। 02 ਟੀ.ਟੀ.11 ਗੁਰਸੇਵਕ ਸਿੰਘ ਸ਼ੇਖ
Ad Position 22
No active advertisement
ਪਿਛਲੀ ਖ਼ਬਰ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ
Ad Position 24