ਅਜਨਾਲਾ ਸ਼ਹਿਰੀ ਤੇ ਦਿਹਾਤੀ ਦੇ ਵਰਕਰਾਂ ਵਲੋਂ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਡਾ. ਰਤਨ ਸਿੰਘ ਅਜਨਾਲਾ ਦਾ ਸਨਮਾਨ
ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਲਕਾ ਅਜਨਾਲਾ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦਾ ਅਜਨਾਲਾ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਪਾਰਟੀ ਵਰਕਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਲਕਾ ਅਜਨਾਲਾ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦਾ ਅਜਨਾਲਾ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਪਾਰਟੀ ਵਰਕਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਉਕਤ ਵਰਕਰਾਂ ਨੇ ਕਿਹਾ ਕਿ ਡਾ. ਰਤਨ ਸਿੰਘ ਅਜਨਾਲਾ ਦਾ ਲੰਮਾ ਸਿਆਸੀ ਤਜਰਬਾ ਅਤੇ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਗੂੜ੍ਹਾ ਸੰਪਰਕ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਡਾ. ਅਜਨਾਲਾ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ, ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ। ਇਸ ਮੌਕੇ ਪਾਰਟੀ ਦੇ ਆਗੂਆਂ ਧਰਮਿੰਦਰ ਸਿੰਘ ਪ੍ਰਿੰਸ, ਇੰਸਪੈਕਟਰ ਚੰਨਣ ਸਿੰਘ ਬਰਲਾਸ, ਅਮਰਜੀਤ ਸਿੰਘ ਬਾਜਵਾ ਅਤੇ ਗੁਰਵਿੰਦਰ ਸਿੰਘ ਮੁਕਾਮ ਸਮੇਤ ਹੋਰਨਾਂ ਵਰਕਰਾਂ ਵਲੋਂ ਡਾ. ਰਤਨ ਸਿੰਘ ਅਜਨਾਲਾ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼ੇਰਅਮੀਰ ਸਿੰਘ ਫੱਤੇਵਾਲ, ਹਤਿੰਦਰ ਬੱਬਰ, ਰਾਕੇਸ਼ ਬੇਦੀ, ਨਿਰਮਲ ਸਿੰਘ, ਜਸਬੀਰ ਸਿੰਘ ਢਿੱਲੋਂ, ਹਰਜਿੰਦਰ ਸਿੰਘ, ਸ਼ਮਸ਼ੇਰ ਸਿੰਘ ਤੇੜੀ ਅਤੇ ਬਲਵਿੰਦਰ ਸਿੰਘ ਅੰਬ ਕੋਟਲੀ ਆਦਿ ਹਾਜ਼ਰ ਸਨ।