02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੇਤਨਾ ਮਾਰਚ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਰਈਆ, 2 ਸਤੰਬਰ (ਸ਼ਰਨਬੀਰ ਸਿੰਘ ਕੰਗ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਤੋ ਪ੍ਰਵਾਨਗੀ ਲੈ ਕੇ ਅਰੰਭ ਹੋਏ 27ਵੇਂ ਚੇਤਨਾ ਮਾਰਚ ਦੀ ਰਵਾਨਗੀ ਭਾਜਪਾ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਐੱਮ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰਈਆ, 2 ਸਤੰਬਰ (ਸ਼ਰਨਬੀਰ ਸਿੰਘ ਕੰਗ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਤੋ ਪ੍ਰਵਾਨਗੀ ਲੈ ਕੇ ਅਰੰਭ ਹੋਏ 27ਵੇਂ ਚੇਤਨਾ ਮਾਰਚ ਦੀ ਰਵਾਨਗੀ ਭਾਜਪਾ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਐੱਮ. ਪੀ. ਔਜਲਾ ਅਤੇ ਹੋਰ ਆਗੂ ਧਾਰਮਿਕ ਜਥੇਬੰਦੀਆਂ ਸਮੇਤ, ਟਰੱਸਟ ਸੀਨੀਅਰ ਵਾਈਸ ਚੇਅਰਮੈਨ, ਸਵਰਨ ਸਿੰਘ ਜੀਰਾ, ਵਾਈਸ ਚੇਅਰਮੈਨ ਕੈਪਟਨ ਸਤਪਾਲ ਸਿੰਘ, ਅਜੀਤ ਸਿੰਘ ਪੱਟੀ, ਕੌਮੀ ਜਨਰਲ ਸਕੱਤਰ ਬੇਅੰਤ ਸਿੰਘ ਭਾਂਬਰੀ, ਵਿੱਤ ਸਕੱਤਰ ਕੈਪਟਨ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਅਜਨਾਲਾ, ਜ਼ਿਲ੍ਹਾ ਗੁਰਦਾਸਪੁਰ ਮਾਸਟਰ ਸੰਤੋਖ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਲਈ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਭਲਾਈ ਟਰੱਸਟ ਯੂਨਿਟ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਤਰਸੇਮ ਸਿੰਘ ਮੱਟੂ ਦੀ ਅਗਵਾਈ ਹੇਠ ਜਥਾ ਰਵਾਨਾ ਹੋਇਆ। ਇਸ ਮੌਕੇ ਉੱਘੇ ਸਮਾਜ ਸੇਵੀ ਅਤੇ ਹਲਕੇ ਦੇ ਮੁੱਖ ਸਲਾਹਕਾਰ ਸੁਖਵਿੰਦਰ ਸਿੰਘ ਮੱਤੇਵਾਲ, ਮੀਤ ਪ੍ਰਧਾਨ ਦਲਬੀਰ ਸਿੰਘ, ਸ਼੍ਰੀ ਹਜੂਰ ਸਾਹਿਬ ਨਗਰ ਕੀਰਤਨ ਵਿਚ ਪੰਜਾਂ ਪਿਆਰਿਆਂ ਦੀ ਸੇਵਾ ਨਿਭਾਉਣ ਵਾਲੇ ਜਥੇਦਾਰ ਚੰਨਣ ਸਿੰਘ, ਬਾਕੀ ਸਿੰਘ ਸਹਿਬਾਨਾਂ ਤੋਂ ਪ੍ਰਧਾਨ ਭਜਨ ਸਿੰਘ ਰਈਆ, ਮੁਖਤਾਰ ਸਿੰਘ, ਜਥੇਦਾਰ ਪ੍ਰਕਾਸ਼ ਸਿੰਘ ਖਿਲਚੀਆਂ, ਮਨਪ੍ਰੀਤ ਸਿੰਘ ਮਨੀ ਸਮੇਤ ਵੱਡੀ ਗਿਣਤੀ ਵਿਚ ਸੰਗਤਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਦਾ ਦੂਜਾ ਮੁਕਾਬਲਾ ਹਾਂਗਕਾਂਗ ਨਾਲ ਅੱਜ ਅਗਲੀ ਖ਼ਬਰ ਵਿਧਾਇਕਾ ਮਜੀਠੀਆ ਨੇ ਕੀਤਾ ਸਵਰਗੀ ਰਣਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ
Ad Position 24