ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ‘ਉਜਲ ਦੀਦਾਰ ਨਿਰਮਲ ਬੁੱਧ ਐਵਾਰਡ’ ਮਿਲਿਆ
ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ਖੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ‘ਉਜਲ ਦੀਦਾਰ ਨਿਰਮਲ ਬੁੱਧ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਪ੍ਰਦਾਨ ਕੀਤਾ ਗਿਆ।
ਗ
ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਵਿਖੇ ਕਰਵਾਏ ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ‘ਉਜਲ ਦੀਦਾਰ ਨਿਰਮਲ ਬੁੱਧ ਐਵਾਰਡ’ ਨਾਲ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
04-09-2026
ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ਖੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ‘ਉਜਲ ਦੀਦਾਰ ਨਿਰਮਲ ਬੁੱਧ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਪ੍ਰਦਾਨ ਕੀਤਾ ਗਿਆ। ਇਸ ਸਬੰਧੀ ਪੱਟੀ ਵਿਖੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਸੁਖਬੀਰ ਸਿੰਘ ਨਿੱਬਰ ਨੇ ਕਿਹਾ ਕਿ ਸੁਸਾਇਟੀ ਨੂੰ ਇਹ ਐਵਾਰਡ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਉਣ, ਨਿਰੰਤਰ ਖੂਨਦਾਨ ਕੈਂਪ ਲਗਾਉਣ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਪਰਾਲਿਆਂ ਲਈ ਦਿੱਤਾ ਗਿਆ। ਸੁਸਾਇਟੀ ਦੇ ਮੁੱਖ ਪ੍ਰਬੰਧਕ ਮਲਕੀਅਤ ਸਿੰਘ ਬੱਬਲ ਨੇ ਕਿਹਾ ਕਿ ਇਹ ਸਨਮਾਨ ਕਿਸੇ ਇਕ ਵਿਅਕਤੀ ਦਾ ਨਹੀਂ, ਸਗੋਂ ਸੁਸਾਇਟੀ ਨਾਲ ਜੁੜੇ ਸਮੂਹ ਸੇਵਾਦਾਰਾਂ, ਖੂਨਦਾਨੀਆਂ ਅਤੇ ਸਹਿਯੋਗੀਆਂ ਦਾ ਸਨਮਾਨ ਹੈ। ਕਾਰਜਕਾਰੀ ਪ੍ਰਧਾਨ ਸੁਖਬੀਰ ਸਿੰਘ ਨਿੱਬਰ ਨੇ ਸਨਮਾਨ ਦੇਣ ਲਈ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸੇਵਾਦਾਰਾਂ ਨੂੰ ਹੋਰ ਉਤਸ਼ਾਹ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪਲਵਿੰਦਰ ਸਿੰਘ, ਮਲਕੀਤ ਸਿੰਘ, ਗੁਰਦੇਵ ਸਿੰਘ, ਮਾਸਟਰ ਸਰਬਜੀਤ ਸਿੰਘ, ਮਾਸਟਰ ਗੁਰਵਿੰਦਰ ਸਿੰਘ, ਦਿਲਦਾਰ ਗੋਲਡੀ ਆਦਿ ਹਾਜ਼ਰ ਸਨ।