04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ

ਤਰਨ ਤਾਰਨ, 3 ਸਤੰਬਰ (ਇਕਬਾਲ ਸਿੰਘ ਸੋਢੀ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵਿਖੇ ਆਤਮਾ ਸਕੀਮ ਅਧੀਨ ਇਕ ਵਿਸ਼ੇਸ਼ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਇਕਬਾਲ ਸਿੰਘ ਸੋਢੀ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵਿਖੇ ਆਤਮਾ ਸਕੀਮ ਅਧੀਨ ਇਕ ਵਿਸ਼ੇਸ਼ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਬਲਾਕ ਟੈਕਨਾਲੋਜੀ ਮੈਨੇਜਰ ਡਾ. ਇੰਦਰਪਾਲ ਸਿੰਘ ਨੇ ਮੰਚ ਸੰਚਾਲਕ ਦੀ ਅਹਿਮ ਭੂਮਿਕਾ ਨਿਭਾਈ। ਪ੍ਰਾਜੈਕਟ ਡਾਇਰੈਕਟਰ ਡਾ. ਵਿਕਰਮ ਸੂਦ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਜਗਦੀਪ ਕੌਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਵਜੋਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਕਣਕ, ਝੋਨੇ, ਤੇਲਬੀਜ ਫਸਲਾਂ ਦੀ ਬੀਜਾਈ ਅਤੇ ਸਾਈਲੇਜ (ਆਚਾਰ) ਬਣਾਉਣ ਦੀਆਂ ਆਧੁਨਿਕ ਤਕਨੀਕਾਂ ਬਾਰੇ ਸੰਪੂਰਨ ਜਾਣਕਾਰੀ ਦਿੱਤੀ। ਕੇ.ਵੀ.ਕੇ ਦੇ ਡਾ. ਪਲਪ੍ਰੀਤ ਸਿੰਘ ਅਤੇ ਡਾ. ਜੁਗਰਾਜ ਸਿੰਘ ਮਾਹਲ ਨੇ ਪਸ਼ੂ ਧਨ ਦੀ ਸਿਹਤ, ਨਸਲ ਸੁਧਾਰ ਅਤੇ ਪਸ਼ੂਆਂ ਲਈ ਸੰਤੁਲਿਤ ਖ਼ੁਰਾਕ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦੇ ਘਿਰਾਓ ਸੰਬੰਧੀ ਨੰਬਰਦਾਰਾਂ ਨੂੰ ਕੀਤਾ ਲਾਮਬੰਧ
Ad Position 24