03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਤਰਨ ਤਾਰਨ ’ਚ 12 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਕੰਵਲਜੀਤ ਸਿੰਘ ਬਾਜਵਾ

ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)–ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ.

Ad Position 21
repet_subhas-goyals [Copy P29]
ਕੰਵਲਜੀਤ ਸਿੰਘ ਬਾਜਵਾ ਜ਼ਿਲ੍ਹਾ ਤੇ ਸੈਸ਼ਨ ਜੱਜ 04-09-2026
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)–ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਕੌਮੀ ਲੋਕ ਅਦਾਲਤ 12 ਸਤੰਬਰ 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਆਦਿ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਨੂੰ ਸੱਟਾਂ ਮਾਰਨ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ ਪਿਸਤੌਲ ਸਮੇਤ 10 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24