03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿਅਕਤੀ ਨੂੰ ਸੱਟਾਂ ਮਾਰਨ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 3 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਮਨਦੀਪ ਕੌਰ ਪਤਨੀ ਗੁਰਸੇਵਕ ਸਿੰਘ ਮਾੜੀਮੇਘਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਤੀ ਪਿੰਡ ਵਿਚ ਇਕ ਦੁਕਾਨ ’ਤੇ ਕੰਮ ਕਰਦਾ ਹੈ ਅਤੇ ਦੁਪਹਿਰ ਸਮੇਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਣਜੀਤ ਸਿੰਘ ਪੁੱਤਰ ਰਸਾਲ ਸਿੰਘ, ਪ੍ਰਮਜੀਤ ਸਿੰਘ ਪੁੱਤਰ ਰਸਾਲ ਸਿੰਘ, ਸ਼ੁਭਦੀਪ ਸਿੰਘ ਪੁੱਤਰ ਬੱਬੂ ਵਾਸੀਅਨ ਮਾੜੀਮੇਘਾ ਆਏ ਜਿਨ੍ਹਾਂ ਨੇ ਉਸ ਦੇ ਗੁਰਸੇਵਕ ਸਿੰਘ ਨੂੰ ਦੁਕਾਨ ਤੋਂ ਬਾਹਰ ਕੱਢ ਕੇ ਉਸ ਉਪਰ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਦੌਰਾਨ ਗੰਭੀਰ ਸੱਟਾਂ ਲਗਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਮਨਦੀਪ ਕੌਰ ਪਤਨੀ ਗੁਰਸੇਵਕ ਸਿੰਘ ਮਾੜੀਮੇਘਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਤੀ ਪਿੰਡ ਵਿਚ ਇਕ ਦੁਕਾਨ ’ਤੇ ਕੰਮ ਕਰਦਾ ਹੈ ਅਤੇ ਦੁਪਹਿਰ ਸਮੇਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਣਜੀਤ ਸਿੰਘ ਪੁੱਤਰ ਰਸਾਲ ਸਿੰਘ, ਪ੍ਰਮਜੀਤ ਸਿੰਘ ਪੁੱਤਰ ਰਸਾਲ ਸਿੰਘ, ਸ਼ੁਭਦੀਪ ਸਿੰਘ ਪੁੱਤਰ ਬੱਬੂ ਵਾਸੀਅਨ ਮਾੜੀਮੇਘਾ ਆਏ ਜਿਨ੍ਹਾਂ ਨੇ ਉਸ ਦੇ ਗੁਰਸੇਵਕ ਸਿੰਘ ਨੂੰ ਦੁਕਾਨ ਤੋਂ ਬਾਹਰ ਕੱਢ ਕੇ ਉਸ ਉਪਰ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਦੌਰਾਨ ਗੰਭੀਰ ਸੱਟਾਂ ਲਗਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੰਭੀਰ ਹਾਲਤ ਵਿਚ ਉਸ ਦੇ ਪਤੀ ਗੁਰਸੇਵਕ ਸਿੰਘ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸਿਟੀ ਪੁਲਿਸ ਵਲੋਂ ਜੂਆ ਖਿਡਾ ਰਹੇ 8 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ’ਚ 12 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਕੰਵਲਜੀਤ ਸਿੰਘ ਬਾਜਵਾ
Ad Position 24