03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਦੀ ਹੋਈ ਕਾਨਫ਼ਰੰਸ ਨੇ ਭਲਾਈਪੁਰ ਦਾ ਸਿਆਸੀ ਕੱਦ ਉੱਚਾ ਕੀਤਾ- ਕਾਂਗਰਸੀ ਆਗੂ

ਮੀਆਂਵਿੰਡ, 3 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਹੋਈ ਕਾਨਫਰੰਸ ਨੇ ਭਲਾਈਪੁਰ ਦਾ ਸਿਆਸੀ ਕੱਦ ਉੱਚਾ ਕੀਤਾ ਹੈ। ਕਾਨਫਰੰਸ ਵਿਚ ਜਿੱਥੇ ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਮੇਤ ਹੋਰ ਕਈ ਵੱਡੇ ਵੱਡੇ ਆਗੂਆਂ ਵਲੋਂ ਭਲਾਈਪੁਰ ਦੀ ਪਿੱਠ ਥਾਪੜੀ ਉੱਥੇ ਹੀ ਹਲਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਹਲਕੇ ਦੀ ਸੰਗਤ ਨੇ ਕਾਨਫਰੰਸ ਵਿਚ ਵੱਡਾ ਇਕੱਠ ਕਰਕੇ ਇਕ ਵਾਰ ਫਿਰ ਭਲਾਈਪੁਰ ਨੂੰ ਦੁਬਾਰਾ ਵਿਧਾਇਕ ਬਣਾਉਣ ਲਈ ਵਚਨਬੱਧਤਾ ਦਿਖਾਈ ਗਈ ਹੈ।

Ad Position 21
repet_subhas-goyals [Copy P29]
ਹਰਪਾਲ ਸਿੰਘ ਜਲਾਲਾਬਾਦ, ਬਿੱਟੂ ਤਖ਼ਤੂਚੱਕ, ਦਲੇਰ ਸਿੰਘ ਸਰਲੀ 04-09-2026
ਮੀਆਂਵਿੰਡ, 3 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਹੋਈ ਕਾਨਫਰੰਸ ਨੇ ਭਲਾਈਪੁਰ ਦਾ ਸਿਆਸੀ ਕੱਦ ਉੱਚਾ ਕੀਤਾ ਹੈ। ਕਾਨਫਰੰਸ ਵਿਚ ਜਿੱਥੇ ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਮੇਤ ਹੋਰ ਕਈ ਵੱਡੇ ਵੱਡੇ ਆਗੂਆਂ ਵਲੋਂ ਭਲਾਈਪੁਰ ਦੀ ਪਿੱਠ ਥਾਪੜੀ ਉੱਥੇ ਹੀ ਹਲਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਹਲਕੇ ਦੀ ਸੰਗਤ ਨੇ ਕਾਨਫਰੰਸ ਵਿਚ ਵੱਡਾ ਇਕੱਠ ਕਰਕੇ ਇਕ ਵਾਰ ਫਿਰ ਭਲਾਈਪੁਰ ਨੂੰ ਦੁਬਾਰਾ ਵਿਧਾਇਕ ਬਣਾਉਣ ਲਈ ਵਚਨਬੱਧਤਾ ਦਿਖਾਈ ਗਈ ਹੈ। ਇਹ ਸ਼ਬਦ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ, ਜਿਨ੍ਹਾਂ ਵਿਚ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕੋਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਅਤੇ ਬਲਾਕ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ ਨੇ ਕਹੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਹਲਕੇ ਦੇ ਲੋਕ ਚਾਹੁੰਦੇ ਹਨ ਕਿ ਭਲਾਈਪੁਰ ਵਿਧਾਇਕ ਬਣਕੇ ਸਰਕਾਰ ਦਾ ਹਿੱਸਾ ਹੋਣ ’ਤੇ ਪਾਰਟੀ ਉਨ੍ਹਾਂ ਨੂੰ ਬਤੌਰ ਕੈਬਨਿਟ ਮੰਤਰੀ ਦੀ ਜ਼ਿੰਮੇਵਾਰੀ ਦੇਵੇ ਅਤੇ ਉਹ ਹਲਕੇ ਦਾ ਵਿਕਾਸ ਕਰਵਾ ਕੇ ਇਸ ਪਵਿੱਤਰ ਧਰਤੀ ਨੂੰ ਨਮੂਨੇ ਦਾ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਜਸਕੰਵਰ ਸਿੰਘ ਜੱਸਾ ਪੱਟੀ ਨੇ ਹਰੀਕੇ ਪੱਤਣ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਥਾਣਾ ਸਿਟੀ ਪੁਲਿਸ ਵਲੋਂ ਜੂਆ ਖਿਡਾ ਰਹੇ 8 ਵਿਅਕਤੀ ਗ੍ਰਿਫ਼ਤਾਰ
Ad Position 24