03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਹਰਪ੍ਰੀਤ ਸਿੰਘ ਸੰਧੂ, ਸੁਖਬੀਰ ਸਿੰਘ ਸ਼ਹੀਦ ਅਤੇ ਹੋਰ ਕਾਂਗਰਸੀ ਆਗੂ

ਪੱਟੀ, 3 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪੱਟੀ ਹਲਕੇ ਨਾਲ ਸਬੰਧਿਤ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪੱਟੀ, 3 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪੱਟੀ ਹਲਕੇ ਨਾਲ ਸਬੰਧਿਤ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੱਟੀ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਕਰਨ ਵਾਲੇ ਆਗੂਆਂ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ,. ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਹਰਮਨ ਸੇਖੋਂ, ਸੀਨੀਅਰ ਟਕਸਾਲੀ ਆਗੂ ਜਗਤਾਰ ਸਿੰਘ ਬੁਰਜ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਸ਼ਹੀਦ ਆਦਿ ਸ਼ਾਮਿਲ ਸਨ। ਮੁਲਾਕਾਤ ਦੌਰਾਨ ਆਗੂਆਂ ਨੇ ਪੱਟੀ ਹਲਕੇ ਨਾਲ ਸਬੰਧਿਤ ਵੱਖ-ਵੱਖ ਸਿਆਸੀ ਅਤੇ ਜਥੇਬੰਦਕ ਮਾਮਲਿਆਂ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਵਿਚਾਰ ਸਾਂਝੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਜਥੇਬੰਦਕ ਬਣਤਰ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ ਆਉਣ ਵਾਲੀਆਂ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਵਿਚ ਕਾਂਗਰਸ ਦੇ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਆਗੂਆਂ ਦੀ ਇਸ ਮੁਲਾਕਾਤ ਦੌਰਾਨ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਚੋਣਾਂ ਲਈ ਜਥੇਬੰਦਕ ਤਿਆਰੀਆਂ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਸੁਪਰਵਾਈਜ਼ਰਾਂ ਵਲੋਂ ਪੱਕੇ ਮੋਰਚੇ ਦੀ ਚਿਤਾਵਨੀ ਅਗਲੀ ਖ਼ਬਰ ਗਰੀਨ ਸਕੂਲ ਪ੍ਰੋਗਰਾਮ ਸੰਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ
Ad Position 24