03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ

ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ ਪਿੰਡ ਬੀਰ ਰਾਜਾ ਤੇਜਾ ਸਿੰਘ, ਰਸੂਲਪੁਰ, ਛੀਨਾ ਬਿਧੀ ਚੰਦ ਅਤੇ ਲਹੀਆਂ ਵਿਖੇ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ.

Ad Position 21
repet_subhas-goyals [Copy P29]
ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ ਦੇ ਦ੍ਰਿਸ਼। ਤਸਵੀਰ: ਲਵਲੀ 04-09-2026
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ ਪਿੰਡ ਬੀਰ ਰਾਜਾ ਤੇਜਾ ਸਿੰਘ, ਰਸੂਲਪੁਰ, ਛੀਨਾ ਬਿਧੀ ਚੰਦ ਅਤੇ ਲਹੀਆਂ ਵਿਖੇ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਨੇ ਕਿਸਾਨਾਂ ਨੂੰ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੇ ਕਿਸਾਨ ਮੇਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ’ਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਲਈ ਅਪਣਾਏ ਜਾਣ ਵਾਲੇ ਵਿਗਿਆਨਿਕ ਢੰਗਾਂ ਨੂੰ ਅਪਨਾਉਣ ਲਈ ਜਾਗਰੂਕ ਕੀਤਾ । ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿਚ ਕਟੌਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲੀ ਕਣਕ ਦੀ ਫ਼ਸਲ ਦੇ ਝਾੜ ਵਿੱਚ ਵਾਧੇ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਪਰਮਿੰਦਰ ਕੌਰ ਸਹਿਜਪਾਲ ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਝੋਨੇ ਅਤੇ ਬਾਸਮਤੀ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਰਦੀਪ ਸਿੰਘ ਪਿੰਡ ਰਸੂਲਪੁਰ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਨਾਲ ਜੁੜ ਕੇ ਰਹਿਣ ਦੀ ਅਪੀਲ ਕੀਤੀ ਅਤੇ ਆਪਣੇ ਖੇਤੀ ਤਜ਼ਰਬੇ ਵੀ ਸਾਂਝੇ ਕੀਤੇ। ਗੁਰਪ੍ਰੀਤ ਸਿੰਘ ਪਿੰਡ ਲਹੀਆਂ ਨੇ 5 ਏਕੜ ਰਕਬੇ ਵਿਚ ਝੋਨੇ ਦੀ ਕੀਤੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸਾਇੰਸਦਾਨਾਂ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ । ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਿਆਲ ਰੁੱਤ ਦੀਆਂ ਸਬਜ਼ੀਆਂ ਦੀਆਂ ਬੀਜਾਂ ਦੀ ਕਿੱਟਾਂ ਅਤੇ ਤੋਰੀਏ ਦੇ ਬੀਜ ਦੀ ਵਿਕਰੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਆਈ.ਜੀ. (ਸਰਹੱਦੀ ਰੇਂਜ) ਭੁੱਲਰ ਨੇ ਅਹੁਦਾ ਸੰਭਾਲਿਆ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸਖਤ ਕਾਰਵਾਈ ਦੇ ਦਿੱਤੇ ਸੰ... ਅਗਲੀ ਖ਼ਬਰ ਬੀਕੇਯੂ ਉਗਰਾਹਾਂ ਵਲੋਂ 5 ਸਤੰਬਰ ਨੂੰ ਉੱਚ ਅਧਿਕਾਰੀ ਦਾ ਘਿਰਾਓ ਕੀਤਾ ਜਾਵੇਗਾ
Ad Position 24