05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪੱਟੀ, 4 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ।

Ad Position 21
repet_subhas-goyals [Copy P29]
ਫੈਂਸੀ ਡਰੈੱਸ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਸਕੂਲ ਦੇ ਛੋਟੇ ਬੱਚੇ। ਤਸਵੀਰ: ਕਾਲੇਕੇ 05-09-2026
ਪੱਟੀ, 4 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਲੀਲਾਵਾਂ ਨਾਲ ਜੁੜਿਆ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਨੰਨ੍ਹੇ-ਮੁੰਨੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀਆਂ ਸੁੰਦਰ ਪੁਸ਼ਾਕਾਂ ਪਾ ਕੇ ਸਭ ਦਾ ਮਨ ਮੋਹ ਲਿਆ। ਭਜਨਾਂ, ਸ਼੍ਰੀ ਕ੍ਰਿਸ਼ਨ ਜੀਵਨ ਲੀਲਾ, ਨਾਚ ਅਤੇ ਕ੍ਰਿਸ਼ਨ ਲੀਲਾ ਦੀਆਂ ਵੱਖ-ਵੱਖ ਝਾਕੀਆਂ ਵਿਚ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ, ਡਾਇਰੈਕਟਰ ਸ਼ੁੱਭੀ ਭਾਰਦਵਾਜ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਦਦ ਕਰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਦਿਨ ’ਤੇ ਵੱਖ-ਵੱਖ ਮੰਦਰਾਂ ਦੀਆਂ ਰੌਣਕਾਂ ਵੇਖਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਹਰ ਥਾਂ ’ਤੇ ਸਾਫ਼ ਸਫ਼ਾਈ ਦਾ ਉਚੇਚਾ ਧਿਆਨ ਰੱਖਣ। ਸਮਾਗਮ ਦੌਰਾਨ ਪੂਰਾ ਸਕੂਲ ਪਰਿਸਰ ‘ਜੈ ਸ੍ਰੀ ਕ੍ਰਿਸ਼ਨ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੋਪਾਲ ਗਊਸ਼ਾਲਾ ਹਰੀਕੇ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24