04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੁਲਿਸ ਮੁਲਾਜ਼ਮ ਪਾਸੋਂ ਲੁਟੇਰੇ ਬੈਗ ਖੋਹ ਕੇ ਹੋਏ ਫ਼ਰਾਰ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਪੁਲਿਸ ਮੁਲਾਜ਼ਮ ਪਾਸੋਂ ਲੁੱਟ ਕਰ ਕੇ ਫਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਰੁਸਤਮ ਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਨਬੀਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਥਾਣਾ ਸਾਈਬਰ ਜ਼ਿਲ੍ਹਾ ਕਪੂਰਥਲਾ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਪੁਲਿਸ ਮੁਲਾਜ਼ਮ ਪਾਸੋਂ ਲੁੱਟ ਕਰ ਕੇ ਫਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਰੁਸਤਮ ਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਨਬੀਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਥਾਣਾ ਸਾਈਬਰ ਜ਼ਿਲ੍ਹਾ ਕਪੂਰਥਲਾ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹੈ। 2 ਸਤੰਬਰ ਨੂੰ ਉਹ ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਿਸ ਪਿੰਡ ਨਬੀਪੁਰ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਪੁੱਲ ਖਾਰਾ ਲਿੰਕ ਰੋਡ ਨਹਿਰ ਨਜ਼ਦੀਕ ਪੁੱਜ ਤਾਂ ਇਕ ਮੋਟਰਸਾਈਕਲ ’ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਦਾਤਰ ਦਾ ਵਾਰ ਉਸ ਉਪਰ ਕੀਤਾ ਜੋ ਕਿ ਉਸ ਦੇ ਗੁੱਟ ਉਪਰ ਲੱਗਾ ਅਤੇ ਉਹ ਸੜਕ ਉਪਰ ਡਿੱਗ ਪਿਆ। ਲੁਟੇਰਿਆਂ ਨੇ ਝਪਟ ਮਾਰ ਕੇ ਉਸਦਾ ਬੈਗ ਖੋਹ ਲਿਆ ਜਿਸ ਵਿਚ ਜਰੂਰੀ ਕਾਗਜ ਪੱਤਰ ਸਨ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ . ਆਈ. ਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਲਏ ਜਾ ਰਹੇ ਲੋਕ ਹਿੱਤ ਫ਼ੈਸਲਿਆਂ ਕਾਰਨ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼- ਜੱਸਾ ਪੱਟੀ ਨਿਸ... ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾਉਣ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24