04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਗਵੰਤ ਮਾਨ ਸਰਕਾਰ ਵਲੋਂ ਲਏ ਜਾ ਰਹੇ ਲੋਕ ਹਿੱਤ ਫ਼ੈਸਲਿਆਂ ਕਾਰਨ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼- ਜੱਸਾ ਪੱਟੀ ਨਿਸ਼ਾਨ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੁਹਤਬਰਾਂ ਨਾਲ ਕੀਤੀ ਮੀਟਿੰਗ

ਹਰੀਕੇ ਪੱਤਣ, 4 ਸਤੰਬਰ (ਸੰਜੀਵ ਕੁੰਦਰਾ)- ਆਮ ਆਦਮੀ ਪਾਰਟੀ ਦੇ ਪੱਟੀ ਹਲਕੇ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਪੱਟੀ ਹਲਕੇ ਦੇ ਪਿੰਡਾਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਕਸਬਾ ਹਰੀਕੇ ਪੱਤਣ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਸ਼ਾਨ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤਰਨ ਤਾਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
repet_subhas-goyals [Copy P29]
ਕਸਬਾ ਹਰੀਕੇ ਪੱਤਣ ਆਮ ਆਦਮੀ ਪਾਰਟੀ ਦੇ ਆਗੂ ਨਿਸ਼ਾਨ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਇਕੱਤਰਤਾ ਦੌਰਾਨ ਜਸਕੰਵਰ ਸਿੰਘ ਜੱਸਾ ਪੱਟੀ। ਤਸਵੀਰ: ਕੁੰਦਰਾ 05-09-2026
ਹਰੀਕੇ ਪੱਤਣ, 4 ਸਤੰਬਰ (ਸੰਜੀਵ ਕੁੰਦਰਾ)- ਆਮ ਆਦਮੀ ਪਾਰਟੀ ਦੇ ਪੱਟੀ ਹਲਕੇ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਪੱਟੀ ਹਲਕੇ ਦੇ ਪਿੰਡਾਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਕਸਬਾ ਹਰੀਕੇ ਪੱਤਣ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਸ਼ਾਨ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤਰਨ ਤਾਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪਿੰਡ ਜੌਣੇਕੇ, ਬੁਰਜ ਦੇਵਾ ਸਿੰਘ ਅਤੇ ਪਿੰਡ ਅਲੀਪੁਰ ਦੀਆਂ ਪੰਚਾਇਤਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜੱਸਾ ਪੱਟੀ ਨੇ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਮੁਹਤਬਰਾਂ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ। ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕ ਹਿੱਤਾਂ ਲਈ ਲਏ ਜਾ ਰਹੇ ਫ਼ੈਸਲਿਆਂ ਦੇ ਕਾਰਨ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਪਿੰਡਾਂ ਦੇ ਲੋਕਾਂ ਵਲੋਂ ਮਿਲ ਰਿਹਾ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਪੱਟੀ ਤੋਂ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਨਿਸ਼ਾਨ ਸਿੰਘ ਬੁੱਟਰ, ਸਰਪੰਚ ਇਕਬਾਲ ਸਿੰਘ ਸਿੱਧੂ ਹਰੀਕੇ, ਪ੍ਰਧਾਨ ਬਲਵੀਰ ਸਿੰਘ ਸ਼ਾਹ, ਗੁਲਸ਼ਨ ਮਲਹੋਤਰਾ ਬਲਾਕ ਸੰਮਤੀ ਮੈਂਬਰ, ਪ੍ਰਗਟ ਸਿੰਘ, ਸਰਪੰਚ ਬਲਬੀਰ ਸਿੰਘ ਜੌਣੇਕੇ, ਅੰਗਰੇਜ਼ ਸਿੰਘ ਗਿੱਲ, ਨਿੰਦਰ ਸਿੰਘ ਠੱਟਾ ਸੰਗਠਨ ਇੰਚਾਰਜ, ਪਰਮਜੀਤ ਸਿੰਘ ਕਰੀਰ, ਸਰਪੰਚ ਸੰਦੀਪ ਬੁਰਜ ਦੇਵਾ ਸਿੰਘ, ਸੁਖਵਿੰਦਰ ਸਿੰਘ ਬੁਰਜ ਪੂਹਲਾ, ਨਿਸ਼ਾਨ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਰਾਜਾ, ਬਾਗੀਚਾ ਸਿੰਘ ਸਪੇਅਰ ਪਾਰਟਸ, ਮਨਜੀਤ ਸਿੰਘ ਟੋਨੀ, ਹਰਖੁਸ਼ਦੀਪ ਸਿੰਘ, ਜੈਮਸ ਸੰਧੂ ਤੇ ਖਜ਼ਾਨ ਸਿੰਘ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਦੇ ਤੀਜੇ ਪੜਾਅ ਤਹਿਤ ਪੱਟੀ ਸ਼ਹਿਰ ’ਚ ਸਫ਼ਾਈ ਮੁਹਿੰਮ ਤੇਜ਼ ਅਗਲੀ ਖ਼ਬਰ ਪੁਲਿਸ ਮੁਲਾਜ਼ਮ ਪਾਸੋਂ ਲੁਟੇਰੇ ਬੈਗ ਖੋਹ ਕੇ ਹੋਏ ਫ਼ਰਾਰ
Ad Position 24