06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੈਂਗਸਟਰਾਂ ਅਤੇ ਨਸ਼ਿਆਂ ਖ਼ਿਲਾਫ਼ ‘ਆਪ੍ਰੇਸ਼ਨ ਪ੍ਰਹਾਰ-5’ ਤਹਿਤ ਤਰਨ ਤਾਰਨ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ

ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)—ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਡੀ. ਆਈ.

Ad Position 21
repet_subhas-goyals [Copy P29]
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ। ਨਾਲ ਡੀ.ਐੱਸ.ਪੀ. ਸੁਖਬੀਰ ਸਿੰਘ। 06-09-2026
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)—ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਡੀ.ਆਈ.ਜੀ.ਫਿਰੋਜਪੁਰ ਰੇਂਜ ਸੁਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਤਰਨ ਤਾਰਨ ਪੁਲਿਸ ਵਲੋਂ ‘ਆਪ੍ਰੇਸ਼ਨ ਪ੍ਰਹਾਰ-5 ਤਹਿਤ ਚਲਾਇਆ ਜਾ ਰਿਹਾ ਹੈ, ਜਿਸਦੇ ਤੀਸਰੇ ਦਿਨ ਵੀ ਇਸ ਆਪ੍ਰੇਸ਼ਨ ਨੂੰ ਜਾਰੀ ਰੱਖਿਆ ਗਿਆ। ਸ਼ਨੀਵਾਰ ਨੂੰ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਵਲੋਂ ਆਪ੍ਰੇਸ਼ਨ ਪ੍ਰਹਾਰ-5 ਤਹਿਤ ਤਰਨ ਤਾਰਨ ਸ਼ਹਿਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਦੀ ਅਗਵਾਈ ਕੀਤੀ ਗਈ। ਪੁਲਿਸ ਵਲੋਂ ਲਗਾਏ ਗਏ ਨਾਕਿਆਂ ਦੀ ਜਾਂਚ ਕੀਤੀ ਗਈ ਅਤੇ ਸੁਰੱਖਿਆ ਦੀ ਸਥਿਤੀ ਦਾ ਜਾਇਜਾ ਲਿਆ ਗਿਆ। ਇਸ ਮੁਹਿੰਮ ਤਹਿਤ ਪੁਲਿਸ ਵਲੋਂ ਚਾਰ ਖੰਭਾ ਚੌਂਕਾ, ਬੌਹੜੀ ਚੌਂਕ, ਤਹਿਸੀਲ ਚੌਂਕ ਅਤੇ ਹੋਰਨਾਂ ਥਾਵਾਂ ’ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਹਰ ਆਉਣ ਜਾਣ ਵਾਲੇ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ। ਇਸ ਮੌਕੇ ਗੱਲਬਾਤ ਦੌਰਾਨ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਪੂਰੀ ਤਰ੍ਹਾਂ ਮੂਸਤੈਦ ਹੈ ਅਤੇ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ ਜਾਣ ਵਾਲੀਆਂ ਗੱਡੀਆਂ ਅਤੇ ਹੋਰ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਵੀ ਵਿਅਕਤੀ ’ਤੇ ਸ਼ੱਕ ਹੁੰਦਾ ਹੈ, ਉਸ ਪਾਸੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ , ਨਸ਼ਾ ਤਸਕਰੀ ਅਤੇ ਲੁੱਟਾਂ-ਖੋਹਾਂ, ਫਿਰੌਤੀਆਂ ਦੀ ਮੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਪੂਰੀ ਤਰ੍ਹਾਂ ਅਪਰਾਧ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਵਲੋਂ ਦਿਨ ਅਤੇ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵਲੋਂ ਸਮੇਂ-ਸਮੇਂ ’ਤੇ ਇਨ੍ਹਾਂ ਵਿਸ਼ੇਸ਼ ਨਾਕਾਬੰਦੀ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਵਿਅਕਤੀਆਂ, ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ, ਥਾਣਾ ਸਿਟੀ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ, ਥਾਣਾ ਸਦਰ ਤਰਨ ਤਾਰਨ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਵੱਡੀ ਗਿਣਤੀ ਵਿਚ ਪੁਲਿਸ ਜਵਾਨਾਂ ਨਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣ ਸੇਵਾਵਾਂ ਸੰਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡੀ.ਸੀ. ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ
Ad Position 24