07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ‘ਅਧਿਆਪਕ ਦਿਵਸ’ ਮਨਾਇਆ

ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ‘ਅਧਿਆਪਕ ਦਿਵਸ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਸਕੂਲ ਦੇ ਅਧਿਆਪਕਾਂ ਵਲੋਂ ਕਵਿਤਾਵਾਂ, ਲੋਕ ਗੀਤ, ਡਾਂਸ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ‘ਅਧਿਆਪਕ ਦਿਵਸ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਸਕੂਲ ਦੇ ਅਧਿਆਪਕਾਂ ਵਲੋਂ ਕਵਿਤਾਵਾਂ, ਲੋਕ ਗੀਤ, ਡਾਂਸ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਸਕੂਲ ਦੇ ਅਧਿਆਪਕ ਵਲੋਂ ‘ਅਧਿਆਪਕ ਦਿਵਸ’ ਬਾਰੇ ਆਪਣੇ ਭਾਸ਼ਣ ਰਾਹੀਂ ਜਾਣਕਾਰੀ ਦਿੱਤੀ ਗਈ । ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਦਾ ਵਿਦਿਆਰਥੀ ਜੀਵਨ ਵਿਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਇਕ ਅਧਿਆਪਕ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹ, ਤਾਂ ਜੋ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਕੂਲ ਦੇ ਅਧਿਆਪਕਾਂ ਮਨਪ੍ਰੀਤ ਕੌਰ ਅਤੇ ਰਜਵੰਤ ਕੌਰ ਨੂੰ ਅਧਿਆਪਨ ਖੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ‘ਸਰਵੋਤਮ ਅਧਿਆਪਕ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਵਿਚ ਸੁਪਰਵਾਈਜਰ ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਮੈਡਮ ਪਰਦੀਪ ਕੌਰ ਨੂੰ ‘ਬੈਸਟ ਸੁਪਰਵਾਈਜਰ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੀਆਂ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਜਿੰਨ੍ਹਾ ਦਾ ਸਾਰਿਆਂ ਨੇ ਖੂਬ ਆਨੰਦ ਮਾਣਿਆ। ਸਕੂਲ ਦੇ ਮੈਨੇਜ਼ਰ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਸਕੂਲ ਦੇ ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਹੁਣ ਪੰਜਾਬ ਦੀਆਂ ‘ਧੀਆਂ’ ਨੂੰ ਵੀ ਭਗਵੰਤ ਮਾਨ ਸਰਕਾਰ ਪਾਸੋਂ ਇਨਸਾਫ ਦੀ ਕੋਈ ਆਸ ਨਹੀਂ : ਬੀਬਾ ਗੁਰਵਿੰਦਰ ਕੌਰ ਜਲਾਲਉਸਮਾ
Ad Position 24