07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਗੋਇੰਦਵਾਲ ਸਾਹਿਬ, 6 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੇ ਵੱਖ-ਵੱਖ ਪ੍ਰਸੰਗਾਂ ਨੂੰ ਨਾਟਕੀ ਰੂਪ ਵਿਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਗਿਆ।

Ad Position 21
repet_subhas-goyals [Copy P29]
ਸਕੂਲ ਸਟਾਫ਼ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ 07-09-2026
ਗੋਇੰਦਵਾਲ ਸਾਹਿਬ, 6 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੇ ਵੱਖ-ਵੱਖ ਪ੍ਰਸੰਗਾਂ ਨੂੰ ਨਾਟਕੀ ਰੂਪ ਵਿਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਗਿਆ। ਸਮਾਗਮ ਦੌਰਾਨ ਨੰਨ੍ਹੇ ਕਲਾਕਾਰਾਂ ਨੇ ਬਾਲ ਕ੍ਰਿਸ਼ਨ, ਮਾਤਾ ਯਸ਼ੋਦਾ, ਨੰਦ ਬਾਬਾ, ਰਾਧਾ ਅਤੇ ਹੋਰ ਪਾਤਰਾਂ ਦੀਆਂ ਭੂਮਿਕਾਵਾਂ ਨੂੰ ਬੜੀ ਮਾਸੂਮੀਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਇਆ। ਵਿਦਿਆਰਥੀਆਂ ਦੀਆਂ ਮਨਮੋਹਕ ਅਦਾਕਾਰੀ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜ ਦਿੱਤਾ। ਸਮਾਗਮ ਦੀ ਖਾਸ ਪੇਸ਼ਕਸ਼ ‘ਕ੍ਰਿਸ਼ਨ–ਸੁਦਾਮਾ ਮਿਲਣ’ ਦੀ ਕਹਾਣੀ ਰਹੀ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮੈਡਮ ਸ੍ਰੀਮਤੀ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸੰਸਾ ਕਰਦਿਆਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਇਹ ਪੇਸ਼ਕਾਰੀਆਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਉਨ੍ਹਾਂ ਨੂੰ ਸਾਡੇ ਸੱਭਿਆਚਾਰਕ ਵਿਰਸੇ ਅਤੇ ਜੀਵਨ-ਮੁੱਲਾਂ ਨਾਲ ਜੋੜਨ ਦਾ ਸੁੰਦਰ ਉਪਰਾਲਾ ਹਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਮਦਾਨ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸੱਚਾਈ, ਪਿਆਰ, ਨਿਮਰਤਾ, ਦੋਸਤੀ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਇੰਦਰਜੀਤ ਸਿੰਘ ਖੱਖ ਨੇ ਲੜਕੀ ਦੇ ਵਿਆਹ ’ਤੇ ਦਿੱਤਾ ਆਸ਼ੀਰਵਾਦ ਅਗਲੀ ਖ਼ਬਰ ਔਰਤ ਨਾਲ ਛੇੜਖਾਨੀ ਕਰਨ ਵਾਲਾ ਇਕ ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ
Ad Position 24