ਗੋਇੰਦਵਾਲ ਸਾਹਿਬ ਵਿਖੇ 13 ਦੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ
ਗੋਇੰਦਵਾਲ ਸਾਹਿਬ, 6 ਸਤੰਬਰ (ਸਕੱਤਰ ਸਿੰਘ ਅਟਵਾਲ)—ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਸ਼ੇਸ਼ ਤੌਰ ’ਤੇ ਸੋ੍ਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਨੂੰ ਸੰਬੋਧਨ ਕਰਨਗੇ।
ਸ
ਸੀਨੀਅਰ ਆਗੂ ਗੁਰਿੰਦਰ ਸਿੰਘ ਟੋਨੀ ਅਤੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ।
07-09-2026
ਗੋਇੰਦਵਾਲ ਸਾਹਿਬ, 6 ਸਤੰਬਰ (ਸਕੱਤਰ ਸਿੰਘ ਅਟਵਾਲ)—ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਸ਼ੇਸ਼ ਤੌਰ ’ਤੇ ਸੋ੍ਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ (ਬਾਦਲ) ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਜੋ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਅਕਾਲੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ।