06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ

ਫਤਿਆਬਾਦ, 6 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਫਤਿਆਬਾਦ, 6 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ। ਇਸ ਮੌਕੇ ’ਤੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਹਰੀਸ਼ ਗੁਜਰ ਦੇ ਪਰਿਵਾਰ ਵਲੋਂ ਨਿਭਾਈ ਗਈ । ਇਸ ਮੌਕੇ ਚੌਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਜਥਾ ਬੀਬੀਆਂ ਤੋਂ ਇਲਾਵਾ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ ਸੇਵਾਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੋਟੇ ਪੋਲਟਰੀ ਫਾਰਮਰਾਂ ਨੂੰ ਰਾਹਤ ਦੇਣ ਲਈ ਸਰਕਾਰ ਬਣਾਏ ਵਿਸ਼ੇਸ਼ ਨੀਤੀ - ਰਮਨਦੀਪ ਸਿੰਘ ਭਰੋਵਾਲ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਦਿਵਿਆਂਗ ਵਿਅਕਤੀਆਂ ਨਾਲ਼ ਧੱਕੇਸ਼ਾਹੀ ਬਰਦਾਸ਼ਤ ਨਹੀਂ- ਸੈਣੀ
Ad Position 24