ਬਿਆਨੇ ਦੇ ਨਾਂਅ ’ਤੇ ਵਿਅਕਤੀ ਨਾਲ ਮਾਰੀ ਸਾਢੇ ਤਿੰਨ ਲੱਖ ਦੀ ਠੱਗੀ
ਤਰਨ ਤਾਰਨ, 7 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਸਾਢੇ ਤਿੰਨ ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.
ਤਰਨ ਤਾਰਨ, 7 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਸਾਢੇ ਤਿੰਨ ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਸੁਬੇਗ ਸਿੰਘ ਪੁੱਤਰ ਚਰਨ ਸਿੰਘ ਵਾਸੀ ਕੈਰੋਂਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੂਟਾ ਸਿੰਘ, ਸੁੱਖਦੇਵ ਸਿੰਘ, ਬਲਬੀਰ ਸਿੰਘ ਪੁੱਤਰਾਨ ਜਰਨੈਲ ਸਿੰਘ ਵਾਸੀਅਨ ਬੁਰਜ ਮੁਹੰਮਦ ਸ਼ਾਹ ਜ਼ਿਲ੍ਹਾ ਫਿਰੋਜਪੁਰ ਵਲੋਂ ਜ਼ਮੀਨ ਵੇਚਣ ਸੰਬੰਧੀ ਬਿਆਨੇ ਦੇ ਰੂਪ ਵਿਚ 3 ਲੱਖ 50 ਹਜ਼ਾਰ ਰੁਪਏ ਰਕਮ ਲੈ ਕੇ ਬਿਆਨ ਨਾ ਕਰਕੇ ਉਸ ਨਾਲ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਥਾਣਾ ਹਰੀਕੇ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।